Wednesday, July 22, 2026
Home Punjab ਅੰਮ੍ਰਿਤਸਰ ਵਿੱਚ ਐਨਸੀਬੀ ਦੀ ਵੱਡੀ ਕਾਰਵਾਈ, 7 ਕਰੋੜ ਦੀ ਹੈਰੋਇਨ ਸਮੇਤ ਦੋ...

ਅੰਮ੍ਰਿਤਸਰ ਵਿੱਚ ਐਨਸੀਬੀ ਦੀ ਵੱਡੀ ਕਾਰਵਾਈ, 7 ਕਰੋੜ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ

0
20

ਅੰਮ੍ਰਿਤਸਰ: ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੂੰ ਵੱਡੀ ਸਫ਼ਲਤਾ ਮਿਲੀ ਹੈ। ਵਿਭਾਗ ਦੀ ਇੱਕ ਟੀਮ ਨੇ ਕਰੀਬ 7 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ, ਕਾਰਵਾਈ ਦੇ ਪਹਿਲੇ ਪੜਾਅ ਦੌਰਾਨ ਰਾਜੋਕੇ ਪਿੰਡ ਵਿੱਚ ਹਰਚੰਦ ਨਾਮਕ ਵਿਅਕਤੀ ਨੂੰ 916 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਉਸ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਐਨਸੀਬੀ ਨੇ ਇੱਕ ਹੋਰ ਕਥਿਤ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਭਾਗ ਨੇ ਇੱਕ ਸਰਪੰਚ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਅਨੁਸਾਰ ਉਸ ਦੀ ਤਸਕਰਾਂ ਨਾਲ ਕਥਿਤ ਮਿਲੀਭੁਗਤ ਦੇ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਸਰਪੰਚ ਨੇ ਆਪਣੇ ਉੱਤੇ ਲੱਗ ਰਹੇ ਸ਼ੱਕ ਨੂੰ ਨਕਾਰਦਿਆਂ ਕਿਹਾ ਹੈ ਕਿ ਜਿਸ ਘਰ ਵਿੱਚੋਂ ਹੈਰੋਇਨ ਬਰਾਮਦ ਹੋਈ ਹੈ, ਉਹ ਉਸ ਨੇ ਪਹਿਲਾਂ ਹੀ ਵੇਚ ਦਿੱਤਾ ਸੀ ਅਤੇ ਉਸ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ।

ਐਨਸੀਬੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਤਸਕਰੀ ਦਾ ਨੈੱਟਵਰਕ ਕਿੰਨਾ ਵੱਡਾ ਹੈ ਅਤੇ ਇਸ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here