Monday, June 1, 2026
Google search engine
HomeNationalਵਪਾਰਕ ਐਲਪੀਜੀ ਸਿਲੰਡਰ 42 ਰੁਪਏ ਮਹਿੰਗਾ, ਹੋਟਲ-ਰੈਸਟੋਰੈਂਟ ਕਾਰੋਬਾਰ 'ਤੇ ਵਧੇਗਾ ਬੋਝ

ਵਪਾਰਕ ਐਲਪੀਜੀ ਸਿਲੰਡਰ 42 ਰੁਪਏ ਮਹਿੰਗਾ, ਹੋਟਲ-ਰੈਸਟੋਰੈਂਟ ਕਾਰੋਬਾਰ ‘ਤੇ ਵਧੇਗਾ ਬੋਝ

ਨਵੀਂ ਦਿੱਲੀ: ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਮਹੀਨੇ ਦੇ ਪਹਿਲੇ ਦਿਨ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ ਅਨੁਸਾਰ 19 ਕਿਲੋਗ੍ਰਾਮ ਵਾਲਾ ਕਮਰਸ਼ੀਅਲ ਐਲਪੀਜੀ ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈਆਂ ਹਨ।

ਇਸ ਤੋਂ ਇਲਾਵਾ, ਛੋਟੇ ਵਪਾਰੀਆਂ ਅਤੇ ਆਮ ਵਰਤੋਂਕਾਰਾਂ ਵੱਲੋਂ ਵਰਤਿਆ ਜਾਣ ਵਾਲਾ 5 ਕਿਲੋਗ੍ਰਾਮ ਦਾ ‘ਛੋਟੂ ਐਫ.ਐੱਲ.ਟੀ.’ ਸਿਲੰਡਰ ਵੀ 5 ਰੁਪਏ ਮਹਿੰਗਾ ਕਰ ਦਿੱਤਾ ਗਿਆ ਹੈ। ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਿਸ ਨਾਲ ਘਰੇਲੂ ਖਪਤਕਾਰਾਂ ਨੂੰ ਫਿਲਹਾਲ ਰਾਹਤ ਮਿਲੀ ਹੈ।

ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਵਪਾਰਕ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਨਵੀਂ ਦਿੱਲੀ ਵਿੱਚ 19 ਕਿਲੋ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 3,113.50 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ ਵਿੱਚ ਸਭ ਤੋਂ ਵੱਧ 53.50 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉੱਥੇ ਇੱਕ ਸਿਲੰਡਰ ਦੀ ਕੀਮਤ 3,255.50 ਰੁਪਏ ਤੱਕ ਪਹੁੰਚ ਗਈ ਹੈ।

ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ ਇਸ ਵਾਧੇ ਦਾ ਸਿੱਧਾ ਅਸਰ ਹੋਟਲ, ਰੈਸਟੋਰੈਂਟ, ਢਾਬਿਆਂ, ਹਲਵਾਈਆਂ ਅਤੇ ਖਾਣ-ਪੀਣ ਨਾਲ ਜੁੜੇ ਹੋਰ ਕਾਰੋਬਾਰਾਂ ‘ਤੇ ਪਵੇਗਾ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀਆਂ ਲਾਗਤਾਂ ਕਾਰਨ ਉਨ੍ਹਾਂ ਦੇ ਖਰਚਿਆਂ ਵਿੱਚ ਵਾਧਾ ਹੋਵੇਗਾ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਆ ਸਕਦਾ ਹੈ।

ਮਾਹਿਰਾਂ ਮੁਤਾਬਕ ਵਪਾਰਕ ਗੈਸ ਦਰਾਂ ਵਿੱਚ ਵਾਧਾ ਮਹਿੰਗਾਈ ਦੇ ਦਬਾਅ ਨੂੰ ਹੋਰ ਵਧਾ ਸਕਦਾ ਹੈ, ਖਾਸ ਕਰਕੇ ਰੈਸਟੋਰੈਂਟ ਅਤੇ ਫੂਡ ਸਰਵਿਸ ਸੈਕਟਰ ਵਿੱਚ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI