Monday, June 1, 2026
Google search engine
HomePunjabਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਦੋ ਨੌਜਵਾਨ ਦੇਸੀ ਪਿਸਤੌਲ ਅਤੇ ਕਾਰਤੂਸ...

ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਦੋ ਨੌਜਵਾਨ ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ

ਮਹਿਲ ਕਲਾਂ (ਬਰਨਾਲਾ): ਜ਼ਿਲ੍ਹਾ ਬਰਨਾਲਾ ਵਿੱਚ ਅਪਰਾਧਿਕ ਤੱਤਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੂੰ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਰੁਟੀਨ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .315 ਬੋਰ ਦਾ ਦੇਸੀ ਪਿਸਤੌਲ (ਕੱਟਾ) ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਕੌਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਨਿਰਦੇਸ਼ਾਂ ਅਤੇ ਡੀ.ਐਸ.ਪੀ. ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਐਸ.ਐਚ.ਓ. ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲਿਸ ਟੀਮ ਅਨਾਜ ਮੰਡੀ ਮਹਿਲ ਕਲਾਂ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਾਤਾਂ ਵਿੱਚ ਘੁੰਮਦੇ ਨਜ਼ਰ ਆਏ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ .315 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਨਿੱਕੂ ਅਤੇ ਕੁਲਦੀਪ ਸਿੰਘ ਉਰਫ਼ ਬੌਬੀ, ਦੋਵੇਂ ਵਾਸੀ ਮਹਿਲ ਕਲਾਂ, ਵਜੋਂ ਹੋਈ ਹੈ।

ਪੁਲਿਸ ਨੇ ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਏ.ਐਸ.ਆਈ. ਬਲਕੌਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਹਥਿਆਰ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI