Home Punjab ਜਲੰਧਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਬੰਬ...

ਜਲੰਧਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਬੰਬ ਸਕੁਐਡ ਵੱਲੋਂ ਤਲਾਸ਼ੀ ਮੁਹਿੰਮ

0
1

ਜਲੰਧਰ: ਜਲੰਧਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤੇ (ਬੰਬ ਸਕੁਐਡ) ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਪੂਰੇ ਅਦਾਲਤੀ ਕੰਪਲੈਕਸ ਦੀ ਗਹਿਰਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਅਧਿਕਾਰੀਆਂ ਨੂੰ ਧਮਕੀ ਸਬੰਧੀ ਸੂਚਨਾ ਪ੍ਰਾਪਤ ਹੋਈ, ਜਿਸ ਤੋਂ ਬਾਅਦ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਕੰਪਲੈਕਸ ਵਿੱਚ ਦਾਖਲ ਹੋਣ ਅਤੇ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ, ਜਦਕਿ ਵਾਹਨਾਂ ਦੀ ਵੀ ਪੂਰੀ ਤਲਾਸ਼ੀ ਲਈ ਗਈ।

ਏ.ਐਸ.ਆਈ. ਇੰਦਰਪਾਲ ਸਿੰਘ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ। ਹਾਲਾਂਕਿ ਸੁਰੱਖਿਆ ਏਜੰਸੀਆਂ ਵੱਲੋਂ ਪੂਰੀ ਸਾਵਧਾਨੀ ਵਰਤੀ ਗਈ ਅਤੇ ਇਲਾਕੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ।

ਪੁਲਿਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਅਦਾਲਤੀ ਕੰਪਲੈਕਸ ਦੇ ਅੰਦਰ ਕੰਮਕਾਜ ਆਮ ਵਾਂਗ ਜਾਰੀ ਹੈ, ਪਰ ਸੁਰੱਖਿਆ ਪ੍ਰਬੰਧ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here