Home Punjab Mansa ਕਿਰਾਏਦਾਰਾਂ ਦਾ ਵੇਰਵਾ ਥਾਣਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ ਜਾਰੀ

ਕਿਰਾਏਦਾਰਾਂ ਦਾ ਵੇਰਵਾ ਥਾਣਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ ਜਾਰੀ

0
2

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਇਹ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ ਕਰਵਾਉਣ।
ਹੁਕਮ ਵਿਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ‘ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਕਿ ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ ਅਤੇ ਸਰਕਾਰੀ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 31 ਜੁਲਾਈ, 2026 ਤੱਕ ਲਾਗੂ ਰਹੇਗਾ।

NO COMMENTS

LEAVE A REPLY

Please enter your comment!
Please enter your name here