Sunday, July 19, 2026
Home Punjab Mansa ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ...

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ‘ਤੇ ਪਾਬੰਦੀ

0
20

ਮਾਨਸਾ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ ‘ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ‘ਤੇ ਖੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਹਨਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ, ਖਾਸ ਕਰਕੇ ਬੱਚਿਆਂ, ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।
ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here