Wednesday, July 22, 2026
Home Punjab Mansa ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਡਿਪਟੀ...

ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਡਿਪਟੀ ਕਮਿਸ਼ਨਰ

0
19

ਸ਼ਿਕਾਇਤਾਂ ਦੇ ਨਿਵਾਰਨ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪ੍ਰਾਰਥੀਆਂ ਨੂੰ ਸਮੇਂ ਸਿਰ ਸੂਚਿਤ ਕਰਨ ਦੀ ਹਦਾਇਤ

ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ                                                ਮਾਨਸਾ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਢੁਕਵਾਂ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਨੀਤੀਆਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਜੇਕਰ ਵਪਾਰੀਆਂ ਨੂੰ ਸਰਕਾਰੀ ਨੀਤੀਆਂ, ਭਲਾਈ ਯੋਜਨਾਵਾਂ ਦਾ ਲਾਭ ਲੈਣ ਵਿੱਚ ਜਾਂ ਬੁਨਿਆਦੀ ਸੁਵਿਧਾਵਾਂ ਦੇ ਪੱਧਰ ਉਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਦਾ ਯੋਗ ਹੱਲ ਕੀਤਾ ਜਾਣਾ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਦੋਂ ਹੀ ਕਮਿਸ਼ਨ ਦੇ ਪੋਰਟਲ ਉਤੇ ਜ਼ਿਲ੍ਹੇ ਨਾਲ ਸਬੰਧਤ ਕੋਈ ਸ਼ਿਕਾਇਤ ਪੁੱਜਦੀ ਹੈ ਤਾਂ ਇਹ ਸਬੰਧਤ ਵਿਭਾਗੀ ਮੁਖੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਾਰਥੀ ਨੂੰ ਉਸ ਦੀ ਸ਼ਿਕਾਇਤ ਦੇ ਨਿਵਾਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਯਤਨਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਪ੍ਰਾਰਥੀ ਇਸ ਗੱਲ ਤੋਂ ਭਲੀ ਭਾਂਤ ਜਾਣੂ ਹੋਣੇ ਚਾਹੀਦੇ ਹਨ ਕਿ ਉਨ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦੇ ਹੱਲ ਲਈ ਕੀ ਕੀ ਉਪਰਾਲੇ ਕੀਤੇ ਜਾ ਰਹੇ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਨਾਲ ਸਬੰਧਤ ਵਪਾਰੀਆਂ ਵੱਲੋਂ ਪਿਛਲੇ ਦਿਨਾਂ ਦੌਰਾਨ ਧਿਆਨ ਵਿੱਚ ਲਿਆਂਦੇ ਮਾਮਲਿਆਂ ਬਾਰੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਅਤੇ ਮੌਕੇ ਉਤੇ ਹੀ ਕਈ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਬੁਨਿਆਦੀ ਸੁਵਿਧਾਵਾਂ ਜਿਵੇਂ ਜਲ ਸਪਲਾਈ, ਸਾਫ਼ ਸਫਾਈ, ਸੜਕਾਂ ਦੇ ਨਿਰਮਾਣ ਕਾਰਜਾਂ, ਦਾਣਾ ਮੰਡੀਆਂ, ਸੀਵਰੇਜ, ਗਲੀਆਂ ਨਾਲੀਆਂ ਦੀ ਉਸਾਰੀ, ਬਿਜਲੀ ਸਪਲਾਈ, ਲਾਵਾਰਸ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਭੇਜਣ ਆਦਿ ਦੇ ਮੁੱਦਿਆਂ ਨੂੰ ਧਿਆਨ ਵਿੱਚ ਲਿਆਉਂਦੇ ਹੋਏ ਸਥਾਈ ਹੱਲ ਦੀ ਹਦਾਇਤ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ.ਡੀ.ਐਮ ਮਾਨਸਾ ਬਲਜੀਤ ਕੌਰ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਆਸ਼ੂ ਬਾਂਸਲ ਜ਼ਿਲ੍ਹਾ ਚੇਅਰਮੈਨ, ਬਲਵਿੰਦਰ ਸਿੰਘ ਚੇਅਰਪਰਸਨ, ਮਨੋਜ ਗੋਇਲ ਚੇਅਰਮੈਨ ਟਰੇਡਰਜ਼ ਕਮਿਸ਼ਨ, ਲਲਿਤ ਜੈਨ ਹਲਕਾ ਚੇਅਰਮੈਨ ਬੁਢਲਾਡਾ ਤੋਂ ਇਲਾਵਾ ਪੀਐਸਪੀਸੀਐਲ, ਬੀਡੀਪੀਓਜ਼, ਕਾਰਜਸਾਧਕ ਅਫ਼ਸਰ, ਵੱਖ ਵੱਖ ਵਿਭਾਗਾਂ ਦੇ ਐਸ.ਡੀ.ਓਜ਼ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here