Thursday, June 4, 2026
Google search engine
HomePunjabMalerkotlaਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਜ਼ਿਲ੍ਹਾ ਚੋਣ ਦਫ਼ਤਰ ਮਾਲੇਰਕੋਟਲਾ ਵਿਖੇ ਹੈਲਪ ਡੈਸਕ ਸਥਾਪਿਤ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਜ਼ਿਲ੍ਹਾ ਚੋਣ ਦਫ਼ਤਰ ਮਾਲੇਰਕੋਟਲਾ ਵਿਖੇ ਹੈਲਪ ਡੈਸਕ ਸਥਾਪਿਤ

ਵੋਟਰ ਰਜਿਸਟ੍ਰੇਸ਼ਨ, ਮੈਪਿੰਗ ਅਤੇ ਐਨਿਊਮਰੇਸ਼ਨ ਫਾਰਮ ਭਰਨ ਸਬੰਧੀ ਮਿਲੇਗੀ ਹਰ ਤਰ੍ਹਾਂ ਦੀ ਸਹਾਇਤਾ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਇਹ ਹੈਲਪ ਡੈਸਕ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਡਾ. ਸਮੀਪ ਸੂਦ ਬਲਾਕ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਕਾਰਜਸ਼ੀਲ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ  ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ.ਆਈ.ਆਰ.-2026 ਨਾਲ ਸਬੰਧਤ ਸਾਰੀਆਂ ਚੋਣ ਸੇਵਾਵਾਂ ਅਤੇ ਜਾਣਕਾਰੀ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਦਿਵਿਆਂਗ ਵਿਅਕਤੀਆਂ, ਸੀਨੀਅਰ ਸਿਟੀਜ਼ਨਾਂ, ਪ੍ਰਵਾਸੀ ਵੋਟਰਾਂ ਅਤੇ ਹੋਰ ਯੋਗ ਨਾਗਰਿਕਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਇਹ ਸਹੂਲਤ ਸ਼ੁਰੂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਸੋਧ, ਨਾਮ ਕਟਵਾਉਣ ਜਾਂ ਹੋਰ ਲੋੜੀਂਦੀਆਂ ਪ੍ਰਕਿਰਿਆਵਾਂ ਸਬੰਧੀ ਪੂਰੀ ਜਾਣਕਾਰੀ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਾਲ 2003 ਦੀ ਆਖਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਮੈਪਿੰਗ ਕਰਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਮਦਦ ਕਰੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵੀ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪ ਡੈਸਕ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI