Home Punjab ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ...

ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਤੋਂ ਨੌਜਵਾਨ ਗ੍ਰਿਫ਼ਤਾਰ

0
1

ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਇੱਕ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਪੁਲਿਸ ਅਨੁਸਾਰ ਇਸ ਸਬੰਧੀ ਸੈਕਟਰ-3 ਪੁਲਿਸ ਥਾਣੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਦੌਰਾਨ ਸੌਰਵ ਬਿਸਵਾਸ ਨਾਮਕ ਨੌਜਵਾਨ ਦੀ ਪਹਿਚਾਣ ਹੋਈ, ਜਿਸ ਨੂੰ ਧਮਕੀ ਭਰਿਆ ਈ-ਮੇਲ ਭੇਜਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਅਤੇ ਸੂਚਨਾ ਤਕਨਾਲੋਜੀ ਐਕਟ (ਆਈ.ਟੀ. ਐਕਟ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਾਂਚ ਏਜੰਸੀਆਂ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਭਰਿਆ ਈ-ਮੇਲ ਕਿਸ ਮਕਸਦ ਨਾਲ ਭੇਜਿਆ ਗਿਆ ਸੀ ਅਤੇ ਕੀ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਜਾਰੀ ਹੈ ਅਤੇ ਸਾਰੇ ਪੱਖਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here