ਜਲੰਧਰ: ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਬਿਆਸ ਵਿਖੇ 6 ਅਤੇ 7 ਜੂਨ ਨੂੰ ਵਿਸ਼ੇਸ਼ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਡੇਰੇ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ 7 ਜੂਨ ਨੂੰ ਸਵੇਰੇ 8:30 ਵਜੇ ਸਤਿਸੰਗ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।
ਇਸ ਤੋਂ ਇੱਕ ਦਿਨ ਪਹਿਲਾਂ 6 ਜੂਨ ਨੂੰ ਸਵੇਰ ਦੇ ਸਤਿਸੰਗ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਗਤਾਂ ਨੂੰ ਕਾਰ ਦਰਸ਼ਨ ਵੀ ਦੇਣਗੇ। ਇਸ ਦੇ ਨਾਲ ਹੀ 6 ਅਤੇ 7 ਜੂਨ ਦੋਵੇਂ ਦਿਨ ਸ਼ਾਮ 4 ਵਜੇ ਸਤਿਸੰਗ ਪੰਡਾਲ ਵਿੱਚ ਸਵਾਲ-ਜਵਾਬ ਦਾ ਵਿਸ਼ੇਸ਼ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ, ਜਿਸ ਦੌਰਾਨ ਸੰਗਤਾਂ ਆਪਣੇ ਸਵਾਲ ਰੱਖ ਸਕਣਗੀਆਂ।
ਵਿਸ਼ੇਸ਼ ਭੰਡਾਰੇ ਦੇ ਪ੍ਰਬੰਧਾਂ ਨੂੰ ਲੈ ਕੇ ਡੇਰੇ ਦੇ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੇ ਗੁਰੂ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਦੇ ਉਪਦੇਸ਼ ਸੁਣਨ ਲਈ ਉਤਸੁਕ ਹਨ।
ਡੇਰਾ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।









