Home Patiala Updates ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਵਿਸ਼ਵ ਵਾਤਾਵਰਣ ਦਿਵਸ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

0
15

ਪਟਿਆਲਾਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਉਪ-ਕੁਲਪਤੀ ਪ੍ਰੋ. ਰਤਨ ਸਿੰਘ ਦੀ ਯੋਗ ਅਗਵਾਈ ਹੇਠ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬ ਈਕੋ-ਫ੍ਰੈਂਡਲੀ ਐਸੋਸੀਏਸ਼ਨ ਦੀ ਸਹਿਯੋਗ ਨਾਲ ਵਾਤਾਵਰਣ ਸੰਭਾਲ ਅਤੇ ਕੁਦਰਤ ਦੀ ਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਅੱਜ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਬਲਾਕ ਵਿਖੇ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਤੇ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਵਾ ਦੇਣ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਡਾ. ਕੁਲਦੀਪ ਵਾਲੀਆਡਾਇਰੈਕਟਰ CIQA, ਡਾ. ਕੰਵਲਵੀਰ ਸਿੰਘ ਢੀਂਡਸਾਕੰਟਰੋਲਰ ਪ੍ਰੀਖਿਆਵਾਂਅਤੇ ਪੰਜਾਬ ਈਕੋ-ਫ੍ਰੈਂਡਲੀ ਐਸੋਸੀਏਸ਼ਨ ਦੇ ਐਡਵੋਕੇਟ ਪਰਮਵੀਰ ਸਿੰਘ ਅਤੇ ਐਡਵੋਕੇਟ ਜਸ਼ਨਪ੍ਰੀਤ ਸਿੰਘ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਸਨ।

ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵਾਤਾਵਰਣ ਸੁਰੱਖਿਆ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਰੁੱਖ ਨਾ ਸਿਰਫ਼ ਵਾਤਾਵਰਣ ਨੂੰ ਸ਼ੁੱਧ ਰੱਖਦੇ ਹਨਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਵੀ ਰੱਖਦੇ ਹਨ।

ਯੂਨੀਵਰਸਿਟੀ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।

LEAVE A REPLY

Please enter your comment!
Please enter your name here