Home Punjab ਮਾਤਾ ਗੁਜਰੀ ਕਾਲਜ ਦੇ ਐਡੀਸ਼ਨਲ ਸਕੱਤਰ ਬਣੇ ਗੁਰਪ੍ਰੀਤ ਸਿੰਘ ਰਾਜੂ ਖੰਨਾ

ਮਾਤਾ ਗੁਜਰੀ ਕਾਲਜ ਦੇ ਐਡੀਸ਼ਨਲ ਸਕੱਤਰ ਬਣੇ ਗੁਰਪ੍ਰੀਤ ਸਿੰਘ ਰਾਜੂ ਖੰਨਾ

0
4
ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ
ਸ੍ਰ. ਗੁਰਪ੍ਰੀਤ ਸਿੰਘ ਖੰਨਾ ਨੂੰ ਦਿੱਤੀ ਮੁਬਾਰਕਬਾਦ

ਫ਼ਤਹਿਗੜ੍ਹ ਸਾਹਿਬ: 5 ਜੂਨ 2026 (ਛਤਰਪਾਲ ਸਿੰਘ) ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੀ ਪ੍ਰਬੰਧਕੀ ਕੌਂਸਲ ਵਿੱਚ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ੍ਰੀ ਅੰਮ੍ਰਿਤਸਰ ਦੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਲਾਕੇ ਦੇ ਪ੍ਰਮੁੱਖ ਸਮਾਜਸੇਵੀ ਅਤੇ ਸੀਨੀਅਰ ਅਕਾਲੀ ਆਗੂ ਸ੍ਰ. ਗੁਰਪ੍ਰੀਤ ਸਿੰਘ ਰਾਜੂ ਖੰਨਾ (ਅਮਲੋਹ) ਨੂੰ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਐਡੀਸ਼ਨਲ ਸਕੱਤਰ ਨਾਮਜ਼ਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਰਾਜੂ ਖੰਨਾ ਪਹਿਲਾਂ ਪੂਰਵ ਚੇਅਰਮੈਨ, ਯੂਥ ਡਿਵੈਲਪਮੈਂਟ ਬੋਰਡ (ਯੁਵਕ ਵਿਕਾਸ ਬੋਰਡ),  (ਰਾਜ ਮੰਤਰੀ ਦਾ ਦਰਜਾ, ਪੰਜਾਬ), ਫ਼ਾਊਂਡਰ ਪ੍ਰੈਜ਼ੀਡੈਂਟ (ਸੰਸਥਾਪਕ ਪ੍ਰਧਾਨ), ਐੱਸ.ਓ.ਆਈ. (SOI) ਇਹ ਸੇਵਾਵਾਂ ਨਿਭਾ ਚੁੱਕੇ ਹਨ। ਉਹ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।

ਇਸ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰ. ਗੁਰਪ੍ਰੀਤ ਸਿੰਘ ਖੰਨਾ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਗਈ।

NO COMMENTS

LEAVE A REPLY

Please enter your comment!
Please enter your name here