Home Punjab Mansa ਵਿਸ਼ਵ ਵਾਤਾਵਰਣ ਦਿਵਸ ਮੌਕੇ ਵਣ ਮੰਡਲ ਦਫ਼ਤਰ ਵੱਲੋਂ ਵਾਤਾਵਰਣ ਸੰਭਾਲ ਦਾ ਸੰਦੇਸ਼

ਵਿਸ਼ਵ ਵਾਤਾਵਰਣ ਦਿਵਸ ਮੌਕੇ ਵਣ ਮੰਡਲ ਦਫ਼ਤਰ ਵੱਲੋਂ ਵਾਤਾਵਰਣ ਸੰਭਾਲ ਦਾ ਸੰਦੇਸ਼

0
21
ਮਾਨਸਾ: ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਵਣ ਮੰਡਲ ਅਫ਼ਸਰ, ਮਾਨਸਾ, ਸ਼੍ਰੀ ਪਵਨ ਸ਼੍ਰੀਧਰ ਦੀ ਅਗਵਾਈ ਹੇਠ ਵਣ ਮੰਡਲ ਦਫ਼ਤਰ, ਮਾਨਸਾ ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਤਾਵਰਣ ਸੰਭਾਲ, ਹਰਿਆਵਲ ਵਧਾਉਣ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਸਬੰਧੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ ਗਿਆ।
ਵਣ ਮੰਡਲ ਅਫ਼ਸਰ ਨੇ ਸਮੂਹ ਸਟਾਫ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਹਰੇਕ ਨਾਗਰਿਕ ਦਾ ਯੋਗਦਾਨ ਬਹੁਤ ਜ਼ਰੂਰੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਤੀ ਨੂੰ ਗਲੋਬਲ ਵਰਮਿੰਗ ਤੋਂ ਬਚਾਉਣ ਲਈ ਵੱਧ ਤੋਂ ਵੱਧ ਪਲਾਟੇਸ਼ਨ ਕੀਤੀ ਜਾਵੇ ਅਤੇ ਗਰੀਨ ਹਾਊਸ ਗੈਸਾਂ ਵਾਲੇ ਉਪਕਰਨਾਂ ਦੀ ਘੱਟ ਵਰਤੋਂ ਕੀਤੀ ਜਾਵੇ।
ਇਸ ਮੌਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੰਕਲਪ ਵੀ ਲਿਆ ਗਿਆ।

LEAVE A REPLY

Please enter your comment!
Please enter your name here