Home Punjab ਰੋਪੜ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪਿੰਡ ਬੜਵਾ ਵਿੱਚ ਲੋਕਾਂ ਨਾਲ...

ਰੋਪੜ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪਿੰਡ ਬੜਵਾ ਵਿੱਚ ਲੋਕਾਂ ਨਾਲ ਕਰਨਗੇ ਸਿੱਧਾ ਸੰਵਾਦ

0
18

ਰੋਪੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਰੂਪਨਗਰ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਹਲਕਾ ਰੋਪੜ ਦੇ ਪਿੰਡ ਬੜਵਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ।

ਮੁੱਖ ਮੰਤਰੀ ਇਸ ਮੌਕੇ ਪਿੰਡ ਵਾਸੀਆਂ ਨਾਲ ਸਿੱਧਾ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਨਗੇ। ਇਸ ਦੇ ਨਾਲ ਹੀ ਉਹ ਇਲਾਕੇ ਵਿੱਚ ਚੱਲ ਰਹੇ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਗੇ।

ਲੋਕ ਮਿਲਣੀ ਪ੍ਰੋਗਰਾਮ ਦਾ ਉਦੇਸ਼ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਕਰਨਾ ਅਤੇ ਜਨਤਾ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਹੱਲ ਲੱਭਣਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ।

ਇਸ ਮੌਕੇ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਉਧਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਸਥਾਨਕ ਲੋਕਾਂ ਵਿੱਚ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਉਮੀਦ ਹੈ।

LEAVE A REPLY

Please enter your comment!
Please enter your name here