Monday, June 8, 2026
Google search engine
HomePunjab ਦੁਕਾਨਦਾਰ ਕਤਲ ਮਾਮਲੇ ਦੇ ਦੋ ਸ਼ੂਟਰ ਕਾਬੂ; ਇੱਕ ਗੋਲੀ ਲੱਗਣ ਨਾਲ ਜ਼ਖ਼ਮੀ

 ਦੁਕਾਨਦਾਰ ਕਤਲ ਮਾਮਲੇ ਦੇ ਦੋ ਸ਼ੂਟਰ ਕਾਬੂ; ਇੱਕ ਗੋਲੀ ਲੱਗਣ ਨਾਲ ਜ਼ਖ਼ਮੀ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਜੀਰਾ ਇਲਾਕੇ ਵਿੱਚ ਪੁਲਿਸ ਅਤੇ ਕਥਿਤ ਸ਼ੂਟਰਾਂ ਵਿਚਾਲੇ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਇੱਕ ਦੁਕਾਨਦਾਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਗਿਆ ਸੀ, ਜਿੱਥੇ ਪੁਲਿਸ ਮੁਤਾਬਕ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਜ਼ਿਲ੍ਹਾ ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਦੋਵਾਂ ਨੂੰ ਜੰਮੂ-ਕਸ਼ਮੀਰ ਤੋਂ ਕਾਬੂ ਕੀਤਾ ਗਿਆ ਸੀ।

ਜਾਂਚ ਦੌਰਾਨ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਬੋਰ ਦਾ ਬਰੇਟਾ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਹੋਰ ਹਥਿਆਰ ਲੁਕਾਏ ਹੋਣ ਬਾਰੇ ਜਾਣਕਾਰੀ ਮਿਲਣ ‘ਤੇ ਪੁਲਿਸ ਉਨ੍ਹਾਂ ਨੂੰ ਬਰਾਮਦਗੀ ਲਈ ਇੱਕ ਥਾਂ ‘ਤੇ ਲੈ ਕੇ ਗਈ।

ਪੁਲਿਸ ਦਾ ਦਾਅਵਾ ਹੈ ਕਿ ਬਰਾਮਦਗੀ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਅਤੇ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ, ਜਿਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗ ਗਈ।

ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਸਬੰਧਤ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਮਾਮਲੇ ਅਤੇ ਮੁਲਜ਼ਮਾਂ ਦੇ ਸੰਭਾਵਿਤ ਅਪਰਾਧਿਕ ਨੈੱਟਵਰਕ ਸਬੰਧੀ ਵੀ ਡੂੰਘਾਈ ਨਾਲ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI