Home Punjab Mansa ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਇਫਕੋ ਵੱਲੋ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ...

ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਇਫਕੋ ਵੱਲੋ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨਾਲ ਮੀਟਿੰਗ

0
20

ਮਾਨਸਾ: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਇਫਕੋ ਵੱਲੋ ਖੇਤ ਬਚਾਓ ਅਭਿਆਨ ਤਹਿਤ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨੀ) ਡਾ. ਰਣਵੀਰ ਨੇ ਯੂਨੀਵਰਸਿਟੀ ਦੀ ਸਿਫਾਰਿਸ਼ ਅਨੁਸਾਰ ਖਾਦਾਂ ਦੀ ਸੁਚੱਜੀ ਵਰਤੋਂ, ਫਸਲਾਂ ਵਿਚ ਲੱਗਣ ਵਾਲੀਆਂ ਬੀਮਾਰੀਆਂ ਤੇ ਕੀੜਿਆਂ ਦਾ ਏਕੀਕ੍ਰਿਤ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।

ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਵਿਗਿਆਨ), ਇੰਜ ਅਲੋਕ ਗੁਪਤਾ ਨੇ ਦੱਸਿਆ ਕਿ ਕਿਸ ਤਰ੍ਹਾਂ ਜਿ਼ਆਦਾ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਰਸਾਣਿਕ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ ‘ਤੇ ਹੀ ਕਰਨ।

ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਤੇਜਪਾਲ ਵੱਲੋਂ ਖੇਤੀ ਵਿਚ ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਸਬਜ਼ੀਆਂ ਦੀ ਕਾਸ਼ਤ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡੀਲਰਾਂ ਤੇ ਸਹਿਕਾਰੀ ਸਭਾਵਾਂ ਵੱਲੋਂ ਆਪਣੀਆਂ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ ਗਈਆਂ ਜਿਸ ਦਾ ਹੱਲ ਮੌਕੇ ਉੱਤੇ ਕੀਤਾ ਗਿਆ। ਇਸ ਇੰਟਰਫੇਸ ਨੂੰ ਬਹੁਤ ਉਪਯੋਗੀ ਮੰਨਿਆ ਗਿਆ ਕਿਉਂਕਿ ਇਸ ਨਾਲ ਕਿਸਾਨਾਂ ਲਈ ਬਿਹਤਰ ਖੇਤੀ ਇਨਪੁੱਟਸ ਅਤੇ ਤਕਨੀਕੀ ਜਾਣਕਾਰੀ ਉਪਲਬੱਧ ਹੋਵੇਗੀ।

LEAVE A REPLY

Please enter your comment!
Please enter your name here