Home National ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਭਿਆਨਕ ਹਾਦਸਾ, ਪਿਘਲੇ ਲੋਹੇ ਦੀ ਲਪੇਟ ਵਿੱਚ ਆਉਣ...

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਭਿਆਨਕ ਹਾਦਸਾ, ਪਿਘਲੇ ਲੋਹੇ ਦੀ ਲਪੇਟ ਵਿੱਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ

0
20

ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸਥਿਤ ਸਟੀਲ ਪਲਾਂਟ ਵਿੱਚ ਸੋਮਵਾਰ ਸ਼ਾਮ ਵਾਪਰੇ ਇੱਕ ਭਿਆਨਕ ਉਦਯੋਗਿਕ ਹਾਦਸੇ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਪਿਘਲੇ ਹੋਏ ਲੋਹੇ ਨਾਲ ਭਰੀ ਇੱਕ ਵਿਸ਼ਾਲ ਬਾਲਟੀ ਦਾ ਸੰਤੁਲਨ ਵਿਗੜਨ ਕਾਰਨ ਉਸ ਵਿੱਚ ਮੌਜੂਦ ਕਰੀਬ 1,600 ਡਿਗਰੀ ਸੈਲਸੀਅਸ ਤਾਪਮਾਨ ਵਾਲਾ ਲੋਹਾ ਹੇਠਾਂ ਕੰਮ ਕਰ ਰਹੇ ਮਜ਼ਦੂਰਾਂ ਉੱਪਰ ਡਿੱਗ ਪਿਆ, ਜਿਸ ਨਾਲ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ, ਰਾਸ਼ਟਰੀ ਇਸਪਾਤ ਨਿਗਮ ਲਿਮਟਿਡ ਦੇ ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਇੱਕ ਕਰੇਨ ਰਾਹੀਂ ਪਿਘਲੇ ਹੋਏ ਲੋਹੇ ਨਾਲ ਭਰੀ ਬਾਲਟੀ ਨੂੰ ਇੱਕ ਯੂਨਿਟ ਤੋਂ ਦੂਜੇ ਯੂਨਿਟ ਤੱਕ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਬਾਲਟੀ ਦਾ ਸੰਤੁਲਨ ਬਿਗੜ ਗਿਆ ਅਤੇ ਤਪਦਾ ਹੋਇਆ ਲੋਹਾ ਮਜ਼ਦੂਰਾਂ ਉੱਪਰ ਆ ਡਿੱਗਿਆ।

ਹਾਦਸੇ ਤੋਂ ਤੁਰੰਤ ਬਾਅਦ ਪਲਾਂਟ ਵਿੱਚ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਅਧਿਕਾਰੀਆਂ ਮੁਤਾਬਕ ਕੁਝ ਜ਼ਖਮੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਘਟਨਾ ਤੋਂ ਬਾਅਦ ਪਲਾਂਟ ਪ੍ਰਬੰਧਨ ਅਤੇ ਸਥਾਨਕ ਪ੍ਰਸ਼ਾਸਨ ਨੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਕਰੇਨ ਨਾਲ ਲਟਕਾਈ ਗਈ ਬਾਲਟੀ ਦਾ ਸੰਤੁਲਨ ਕਿਉਂ ਵਿਗੜਿਆ ਅਤੇ ਕੀ ਇਸ ਦੇ ਪਿੱਛੇ ਕੋਈ ਤਕਨੀਕੀ ਖ਼ਰਾਬੀ ਜਾਂ ਸੁਰੱਖਿਆ ਮਾਪਦੰਡਾਂ ਵਿੱਚ ਲਾਪਰਵਾਹੀ ਕਾਰਨ ਬਣੀ।

ਇਸ ਹਾਦਸੇ ਨੇ ਇੱਕ ਵਾਰ ਫਿਰ ਉਦਯੋਗਿਕ ਇਕਾਈਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਜ਼ਦੂਰ ਯੂਨੀਅਨਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ੇ ਅਤੇ ਜ਼ਖਮੀਆਂ ਦੇ ਬਿਹਤਰ ਇਲਾਜ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here