HomePunjabLudhianaਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਲੁਧਿਆਣਾ, 10 ਜੂਨ

ਕਿਹਾ! ਪੰਜਾਬ ਸਰਕਾਰ ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹੈ ਵਚਨਬੱਧ

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਪੇਂਡੂ ਖੇਤਰਾਂ ਵਿੱਚ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਦਿਆਂ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ, ਤਲਵੰਡੀ ਖੁਰਦ ਅਤੇ ਕੋਠੇ ਹਾਂਸ ਦੇ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ।

ਚੇਅਰਮੈਨ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਸੂਬੇ ਦੀ ਜਵਾਨੀ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਬਦਲਣਾ ਹੈ ਜਿਸ ਨਾਲ ਸਾਡੇ ਨੌਜਵਾਨ ਸਮਾਜ ਅਤੇ ਦੇਸ਼ ਹਿੱਤ ਵਿੱਚ ਅਹਿਮ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਇਹ ਖੇਡ ਕਿੱਟਾਂ ਪੇਂਡੂ ਖੇਤਰਾਂ ਵਿਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿਚ ਪ੍ਰਮੁੱਖ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਕਿੱਟਾਂ ਦੀ ਵੰਡ ਹੇਠਲੇ ਪੱਧਰ ‘ਤੇ ਖੇਡਾਂ ਵਿੱਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ ਅਤੇ ਆਉਣ ਵਾਲੇ ਪੜਾਵਾਂ ਵਿੱਚ ਵੱਖ-ਵੱਖ ਹੋਰਨਾਂ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿੱਟ ਵੰਡ ਸਮਾਰੋਹ ਵਿੱਚ ਸ਼ਾਮਲ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਇਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments