Friday, September 11, 2026
Home Punjab ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਰਾਹਤ! ਇੱਕ ਦਿਨ ਵਿੱਚ ਕੀਮਤਾਂ ‘ਚ ਭਾਰੀ...

ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਰਾਹਤ! ਇੱਕ ਦਿਨ ਵਿੱਚ ਕੀਮਤਾਂ ‘ਚ ਭਾਰੀ ਗਿਰਾਵਟ

0
30

ਪੰਜਾਬ: ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅੱਜ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸਰਾਫਾ ਬਾਜ਼ਾਰ ਵਿੱਚ ਬੁੱਧਵਾਰ ਨੂੰ ਦੋਵੇਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ, ਜਿਸ ਨਾਲ ਖਰੀਦਦਾਰਾਂ ਦੇ ਚਿਹਰਿਆਂ ‘ਤੇ ਮੁਸਕਾਨ ਆ ਗਈ ਹੈ।

ਜਾਰੀ ਤਾਜ਼ਾ ਦਰਾਂ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 4,000 ਰੁਪਏ ਦੀ ਗਿਰਾਵਟ ਨਾਲ 1,52,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਬੀਤੇ ਦਿਨ ਇਹੀ ਸੋਨਾ 1,56,000 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਸੀ।

ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਅੱਜ ਇਸ ਦੀ ਕੀਮਤ 1,41,360 ਰੁਪਏ ਪ੍ਰਤੀ 10 ਗ੍ਰਾਮ ਰਹੀ, ਜਦਕਿ ਮੰਗਲਵਾਰ ਨੂੰ ਇਹ 1,45,080 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਤਰ੍ਹਾਂ ਇੱਕ ਦਿਨ ਵਿੱਚ 3,720 ਰੁਪਏ ਦੀ ਕਮੀ ਦਰਜ ਕੀਤੀ ਗਈ।

ਚਾਂਦੀ ਦੇ ਭਾਅ ਵਿੱਚ ਵੀ ਵੱਡੀ ਨਰਮੀ ਵੇਖਣ ਨੂੰ ਮਿਲੀ। ਚਾਂਦੀ ਦੀ ਕੀਮਤ 10,400 ਰੁਪਏ ਘਟ ਕੇ 2,41,200 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ, ਜਦਕਿ ਇੱਕ ਦਿਨ ਪਹਿਲਾਂ ਇਹ 2,51,600 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਸਰਾਫਾ ਕਾਰੋਬਾਰੀਆਂ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਆ ਰਹੇ ਉਤਾਰ-ਚੜ੍ਹਾਅ, ਡਾਲਰ ਦੀ ਮਜ਼ਬੂਤੀ ਅਤੇ ਨਿਵੇਸ਼ਕਾਂ ਦੀ ਬਦਲਦੀ ਰਣਨੀਤੀ ਕਾਰਨ ਕੀਮਤਾਂ ਵਿੱਚ ਇਹ ਹਲਚਲ ਦੇਖਣ ਨੂੰ ਮਿਲ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਜਾਰੀ ਰਹਿ ਸਕਦਾ ਹੈ।

ਜਿਹੜੇ ਲੋਕ ਵਿਆਹਾਂ ਦੇ ਸੀਜ਼ਨ ਜਾਂ ਨਿਵੇਸ਼ ਲਈ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਲਈ ਮੌਜੂਦਾ ਗਿਰਾਵਟ ਇੱਕ ਵਧੀਆ ਮੌਕਾ ਮੰਨੀ ਜਾ ਰਹੀ ਹੈ।

LEAVE A REPLY

Please enter your comment!
Please enter your name here