Home Patiala Updates ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

0
2
– ਡਿਪਟੀ ਕਮਿਸ਼ਨਰ ਦੀ ਲੋਕ ਮਿਲਣੀ ਦੌਰਾਨ ਆਉਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ
– ਸਾਰੇ ਵਿਭਾਗ ਸਮੇਂ ਸਿਰ ਰਿਪੋਰਟਾਂ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ: ਮਨਰੀਤ ਰਾਣਾ
ਪਟਿਆਲਾ: ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਤਾਜ਼ਾ ਸਥਿਤੀ ਅਤੇ ਲੋੜੀਂਦੀ ਜਾਣਕਾਰੀ ਨਾਲ ਮੀਟਿੰਗ ਵਿੱਚ ਹਾਜ਼ਰ ਹੋਣ।
ਮਨਰੀਤ ਰਾਣਾ ਨੇ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਯੁਕਤ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕ ਮਿਲਣੀ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਸਬੰਧੀ ਲੋੜੀਂਦੇ ਰਿਕਾਰਡ ਅਤੇ ਰਿਪੋਰਟਾਂ ਪਹਿਲਾਂ ਹੀ ਤਿਆਰ ਰੱਖੀਆਂ ਜਾਣ ਤਾਂ ਜੋ ਮੌਕੇ ‘ਤੇ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਮੀਟਿੰਗ ਵਿੱਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ: ਨਗਰ ਨਿਗਮ ਦਫ਼ਤਰ ਵਿਖੇ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ।

NO COMMENTS

LEAVE A REPLY

Please enter your comment!
Please enter your name here