HomePunjabਮਾਣਯੋਗ ਰਾਸ਼ਟਰਪਤੀ ਦੇ ਜਲੰਧਰ ਦੌਰੇ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਜਾਰੀ...

ਮਾਣਯੋਗ ਰਾਸ਼ਟਰਪਤੀ ਦੇ ਜਲੰਧਰ ਦੌਰੇ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਜਾਰੀ ਹੋਏ ਸਖ਼ਤ ਨਿਰਦੇਸ਼

ਜਲੰਧਰ : ਜ਼ਿਕਰਯੋਗ ਹੈ ਕਿ ਅੱਜ ਮਾਣਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ 16 ਜਨਵਰੀ, 2026 ਨੂੰ ਜਲੰਧਰ ਦਾ ਦੌਰਾ ਕਰਨ ਦਾ ਪ੍ਰੋਗਰਾਮ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਗੋਲਡਨ ਜੁਬਲੀ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। 

ਮਾਣਯੋਗ ਰਾਸ਼ਟਰਪਤੀ ਦੇ ਦੌਰੇ ਦੌਰਾਨ ਕਈ ਰੂਟਾਂ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ‘ਚ ਜਲੰਧਰ ਸ਼ਹਿਰ ਦੀਆਂ ਮੁੱਖ ਸੜਕਾਂ ਲਾਂਬੜਾ, ਕੈਂਟ, ਜੰਡੂ ਸਿੰਘਾ, ਭੋਗਪੁਰ, ਆਦਮਪੁਰ, ਕਰਤਾਰਪੁਰ ਅਤੇ ਪਠਾਨਕੋਟ ਬਾਈਪਾਸ ਸ਼ਾਮਲ ਹਨ।

ਪੁਲਿਸ ਕਮਿਸ਼ਨਰੇਟ ਨੇ ਭਾਰੀ ਵਾਹਨ ਡਰਾਈਵਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਨਿਰਧਾਰਤ ਰੂਟਾਂ ਦੀ ਪਾਲਣਾ ਕਰਨ ਅਤੇ ਪਾਬੰਦੀਸ਼ੁਦਾ ਰੂਟਾਂ ’ਤੇ ਨ ਚੱਲਣ।

ਹੋਰ ਮਾਰਗਾਂ ਜਿਵੇਂ ਲੁਧਿਆਣਾ, ਅੰਮ੍ਰਿਤਸਰ, ਨਕੋਦਰ, ਜੰਡਿਆਲਾ, ਫਗਵਾੜਾ, ਨਵਾਂਸ਼ਹਿਰ, ਲੋਹੀਆਂ ਅਤੇ ਮੋਗਾ ਸਮੇਤ ਹੋਰ ਰੂਟਾਂ ‘ਤੇ ਆਵਾਜਾਈ ਆਮ ਵਾਂਗ ਚੱਲੇਗੀ। ਪੁਲਿਸ ਨੇ ਜਨਤਾ ਨੂੰ ਪ੍ਰੋਗਰਾਮ ਦੌਰਾਨ ਜਲੰਧਰ ਵਿੱਚ ਆਵਾਜਾਈ ਵਿੱਚ ਵਿਘਨ ਪੈਣ ਦੀ ਸੂਰਤ ਵਿੱਚ ਨਿਰਧਾਰਤ ਰੂਟਾਂ ਦੀ ਪਾਲਣਾ ਕਰਨ ਅਤੇ ਸਬਰ ਰੱਖਣ ਦੀ ਅਪੀਲ ਕੀਤੀ ਹੈ। ਸਮਾਗਮ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਲੋੜੀਂਦੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI