HomePunjabਬਠਿੰਡਾ ਦੇ ਬਾਜਕ ਪਿੰਡ 'ਚ ਸ਼ਰਾਬ ਠੇਕੇ ਦੇ ਕਰਮਚਾਰੀ ਦਾ ਕਤਲ

ਬਠਿੰਡਾ ਦੇ ਬਾਜਕ ਪਿੰਡ ‘ਚ ਸ਼ਰਾਬ ਠੇਕੇ ਦੇ ਕਰਮਚਾਰੀ ਦਾ ਕਤਲ

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਜਕ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਸ਼ਰਾਬ ਠੇਕੇ ਦੇ ਕਰਮਚਾਰੀ ਦੀ ਖੂਨ ਨਾਲ ਲੱਥਪੱਥ ਲਾਸ਼ ਠੇਕੇ ਦੇ ਬਾਹਰ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮੁੱਢਲੀ ਜਾਂਚ ਅਨੁਸਾਰ ਮਾਮਲਾ ਕਤਲ ਦਾ ਜਾਪਦਾ ਹੈ ਅਤੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਮ੍ਰਿਤਕ ਦੀ ਪਛਾਣ ਨੈਬ ਸਿੰਘ ਵਜੋਂ ਹੋਈ ਹੈ, ਜੋ ਕਰੀਬ 10 ਤੋਂ 11 ਸਾਲਾਂ ਤੋਂ ਸ਼ਰਾਬ ਦੇ ਠੇਕੇ ‘ਤੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਿਹਾ ਸੀ, ਪਰ ਦੇਰ ਰਾਤ ਉਸਦੀ ਲਾਸ਼ ਠੇਕੇ ਦੇ ਬਾਹਰ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਪੁਲਿਸ ਮੁਤਾਬਕ ਨੰਦਗੜ੍ਹ ਥਾਣੇ ਨੂੰ ਬਾਜਕ ਪਿੰਡ ਵਿੱਚ ਸਥਿਤ ਸ਼ਰਾਬ ਦੀ ਦੁਕਾਨ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਠੇਕੇਦਾਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ, ਨਾਇਬ ਸਿੰਘ ਨੇ ਰਾਤ ਕਰੀਬ 8 ਵਜੇ ਦਿਨ ਦੀ ਨਕਦੀ ਇਕੱਠੀ ਕੀਤੀ ਸੀ। ਇਸ ਤੋਂ ਬਾਅਦ ਉਸ ਨਾਲ ਕੀ ਵਾਪਰਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਠੇਕੇਦਾਰ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰਕੇ ਉਸ ਦੀ ਹੱਤਿਆ ਕੀਤੀ ਹੈ।

ਪੁਲਿਸ ਡਕੈਤੀ ਅਤੇ ਕਤਲ ਦੋਵਾਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ, ਫੋਰੈਂਸਿਕ ਮਾਹਿਰ ਅਤੇ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸਬੂਤਾਂ ਨੂੰ ਸੁਰੱਖਿਅਤ ਰੱਖਣ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਬਾਜਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਅਤੇ ਡਰ ਦਾ ਮਾਹੌਲ ਹੈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments