Home Punjab ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ “ਮੇਰੀ ਰਸੋਈ” ਸਕੀਮ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ “ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

0
1
*ਹਰ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣਾ ਸਰਕਾਰ ਦੀ ਪਹਿਲ : ਜਸਵੀਰ ਸਿੰਘ ਸੇਖੋਂ*
 *ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ – ਸੇਖੋਂ*
ਨਾਭਾ:  ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ
 ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਚੈਕਿੰਗ ਵੀ ਕੀਤੀ।
ਦੌਰੇ ਦੌਰਾਨ ਸ੍ਰੀ ਸੇਖੋਂ ਨੇ ਦਫ਼ਤਰ ਦੇ ਰਿਕਾਰਡ, ਅਨਾਜ ਦੇ ਸਟਾਕ ਅਤੇ ਰਾਸ਼ਨ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ ਅਤੇ ਕਿਸੇ ਵੀ ਹੱਕਦਾਰ ਨੂੰ ਕੋਈ ਦਿੱਕਤ ਨਾ ਆਵੇ।ਇਸ ਮੌਕੇ ਓਹਨਾ ਸਮਾਰਟ ਰਾਸ਼ਨ ਕਾਰਡਾਂ ਦੀ ਵੀ ਚੈਕਿੰਗ ਕੀਤੀ।
ਸ਼੍ਰੀ ਸੇਖੋਂ ਨੇ ਜ਼ੋਰ ਦੇ ਕੇ ਕਿਹਾ ਕਿ ਅਨਾਜ ਅਤੇ ਰਾਸ਼ਨ ਕਿੱਟਾਂ ਦੀ ਵੰਡ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਹੋਣੀ ਚਾਹੀਦੀ ਹੈ। ਓਹਨਾ ਸਟੋਰ ਕੀਤਾ ਗਿਆ ਰਾਸ਼ਨ ਵੀ ਚੈਕ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਅਨਾਜ ਸੁਰੱਖਿਅਤ ਢੰਗ ਨਾਲ ਸੰਭਾਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਨਾਲ ਖਰਾਬ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਗਰੀਬ ਅਤੇ ਲੋੜਵੰਦ ਵਰਗ ਲਈ ਮੁਹੱਈਆ ਕਰਵਾਇਆ ਜਾ ਰਿਹਾ ਰਾਸ਼ਨ ਉੱਚ ਗੁਣਵੱਤਾ ਦਾ ਹੋਣਾ ਲਾਜ਼ਮੀ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਸਹਿਨ ਨਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸ੍ਰੀ ਸੇਖੋਂ ਨੇ ਸ਼ਾਂਤੀ ਕੁਮਾਰ ਬੌਰਾਂ ਗੇਟ ਨਾਭਾ ਅਤੇ ਨਿਰਮਲ ਸਿੰਘ ਸ਼ਹਰੀ ਭਾਦਸੋਂ ਡਿਪੂਆਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉੱਥੇ ਮੌਜੂਦ ਸਟਾਫ ਨਾਲ ਗੱਲਬਾਤ ਕਰਕੇ ਰਾਸ਼ਨ ਵੰਡ ਅਤੇ ਸਟੋਰੇਜ ਸਿਸਟਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਰੂਰੀ ਸੁਧਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਹੱਕਦਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਨਿਪਟਾਇਆ ਜਾਵੇ ਅਤੇ ਲੋਕਾਂ ਨਾਲ ਸਹਿਯੋਗੀ ਰਵੱਈਆ ਅਪਣਾਇਆ ਜਾਵੇ।
ਅੰਤ ਵਿੱਚ ਸ੍ਰੀ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ ਅਤੇ ਲੋਕਾਂ ਦਾ ਭਰੋਸਾ ਕਾਇਮ ਰਹੇ। ਲੋਕਾਂ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਖੁਸ਼ੀ ਜਤਾਈ ਅਤੇ ਕਿਹਾ ਕਿ ਉਹ ਸਰਕਾਰੀ ਸੇਵਾਵਾਂ ਤੋਂ ਸੰਤੁਸ਼ਟ ਹਨ।
ਇਸ ਮੌਕੇ ਨਾਭਾ ਦੇ ਐਸ.ਡੀ.ਐਮ ਏ ਪੀ ਐਸ ਸੋਮਲ , ਫੂਡ ਸਪਲਾਈ ਦੇ ਅਧਿਕਾਰੀ ਰਵਿੰਦਰ ਕੌਰ, ਏ ਐੱਫ ਐਸ ਓ ਪੰਕਜ ਠਾਕੁਰ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here