HomePunjabMalerkotlaਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਚੋਣ ਅਮਲੇ ਦੀ ਟ੍ਰੇਨਿੰਗ ਆਯੋਜਿਤ

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਚੋਣ ਅਮਲੇ ਦੀ ਟ੍ਰੇਨਿੰਗ ਆਯੋਜਿਤ

* ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੋਣ ਅਮਲੇ ਨੂੰ ਦਿੱਤੇ ਗਏ ਵਿਸ਼ੇਸ਼ ਦਿਸ਼ਾ-ਨਿਰਦੇਸ਼

ਮਾਲੇਰਕੋਟਲਾ :
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਪੰਜਾਬ ਉਰਦੂ ਅਕਾਦਮੀ  ਵਿਖੇ ਜਿਲਾ ਪੱਧਰ ਅਤੇ ਅਸੈਂਬਲੀ ਪੱਧਰ ਤੇ ਤਾਇਨਾਤ ਚੋਣ ਅਮਲੇ, ਸੁਪਰਵਾਈਜ਼ਰਾਂ ਅਤੇ ਅਸੈਂਬਲੀ ਲੈਵਲ ਮਾਸਟਰ ਟਰੇਨਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
  ਟ੍ਰੇਨਿੰਗ ਦੌਰਾਨ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਪ੍ਰਕਿਰਿਆ, ਘਰ-ਘਰ ਸਰਵੇਖਣ, ਗਣਨਾ ਫਾਰਮ ਭਰਨ, ਯੋਗ ਵੋਟਰਾਂ ਦੀ ਸ਼ਮੂਲੀਅਤ ਅਤੇ ਅਯੋਗ ਐਂਟਰੀਆਂ ਦੀ ਪਛਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾਉਣਗੇ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਭਰੋਸੇਯੋਗ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਟ੍ਰੇਨਿੰਗ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਚੋਣ ਅਮਲੇ ਵਿੱਚ ਤਾਇਨਾਤ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਨਿਭਾਏ ਅਤੇ ਇਹ ਯਕੀਨੀ ਬਣਾਏ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਦੋਹਰੀ ਜਾਂ ਅਯੋਗ ਐਂਟਰੀਆਂ ਦੀ ਪਛਾਣ ਕਰਕੇ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਬਣਾਇਆ ਜਾਵੇ।
ਟ੍ਰੇਨਿੰਗ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ, ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ, ਡਾਟਾ ਐਂਟਰੀ ਅਤੇ ਆਨਲਾਈਨ ਪ੍ਰਕਿਰਿਆਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਪਾਰਦਰਸ਼ੀ, ਸਹੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨਾ ਹੈ ਤਾਂ ਜੋ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਸਮੇਂ ਸਿਰ ਭਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਬੜਿੰਗ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ,  ਜ਼ਿਲਾ ਲੈਵਲ ਮਾਸਟਰ ਟਰੇਨਰ ਰੋਹਿਤ ਕੁਮਾਰ ਅਤੇ ਪਰਮਜੀਤ ਸਿੰਘ, ਸੁਪਰਡੈਂਟ ਗੋਪਾਲਾ ਨੰਦ, ਮਨਪ੍ਰੀਤ ਸਿੰਘ, ਪ੍ਰੋਗਰਾਮਰ ਸੰਜੇ ਅਰੋੜਾ ਤੋਂ ਇਲਾਵਾ ਚੋਣ ਅਮਲੇ ਵਿੱਚ ਤਾਇਨਾਤ ਹੋਰ ਕਰਮਚਾਰੀ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments