ਪਟਿਆਲਾ: (ਹਰਿੰਦਰ ਪਾਲ ਸ਼ਰਮਾ ਕੌਰਜੀਵਾਲਾ) ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਟਿਆਲਾ ਜਿਲੇ ਵਿੱਚ ਆਪਣੇ ਹੱਕਾਂ ਲਈ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਲਾਈਨਮੈਨਾਂ ਉੱਤੇ ਪੁਲਿਸ ਵਲੋਂ ਕੀਤੇ ਗਏ ਵਹਿਸੀਆਨਾ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਨ੍ਹਾਂ ਘਟਨਾਵਾਂ ਦਾ ਪੁਰਜੋਰ ਵਿਰੋਧ ਕੀਤਾ ਹੈ। ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਤਮਈ ਢੰਗ ਨਾਲ ਆਵਾਜ ਬੁਲੰਦ ਕਰਨ ਦਾ ਪੂਰਾ ਅਧਿਕਾਰ ਹੈ ਪਰੰਤੂ ਪੰਜਾਬ ਸਰਕਾਰ ਵੱਲੋਂ ਰੁਜਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਤੇ ਲਾਠੀਆਂ ਵਹਾਉਣਾ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਹੈ।
ਇਹ ਘਟਨਾ ਮੌਜੂਦਾ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀ ਲੋਕਤੰਤਰੀ ਹੱਕਾਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਪ੍ਰਤੱਖ ਪ੍ਰਮਾਣ ਹੈ। ਯੂਥ ਵਿੰਗ ਦੇ ਪ੍ਰਧਾਨ ਪਿਊਸ਼ ਦਵੇਸਰ ਨੇ ਤਿੱਖੀ ਅਲੋਚਨਾ ਕਰਦੇ ਹੋਏ ਕਿਹਾ ਕਿ ਜਿਹੜੇ ਨੌਜਵਾਨਾਂ ਦੇ ਹੱਥਾਂ ਵਿੱਚ ਰੁਜਗਾਰ ਦੇ ਨਿਯੁਕਤੀ ਪੱਤਰ ਹੋਣੇ ਚਾਹੀਦੇ ਹਨ ਉਹਨਾਂ ਤੇ ਲਾਠੀਆਂ ਅਤੇ ਤਸੱਦਦ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਰੋਲ ਰਹੀ ਹੈ। ਭਵਿੱਖ ਨੂੰ ਪੰਜਾਬ ਸਰਕਾਰ ਆਪਣੀਆਂ ਕਮਜੋਰੀਆਂ ਨੂੰ ਛਪਾਉਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਬ੍ਰਿਜ ਭੂਸ਼ਨ ਅੱਤਰੀ ਜਿਲਾ ਸਕੱਤਰ ਪਟਿਆਲਾ ਨੇ ਕਿਹਾ ਕਿ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਇਸ ਧੱਕੇਸ਼ਾਹੀ ਦਾ ਡਟਕੇ ਵਿਰੋਧ ਕਰਦਾ ਹੈ ਅਤੇ ਬੇਰੁਜਗਾਰ ਨੌਜਵਾਨਾਂ ਦੇ ਨਾਲ ਮੋਢੇ ਨਾਲ ਮੋਢਾ ਜ਼ੋੜਕੇ ਖੜਾ ਹੈ। ਸਰਕਾਰ ਆਪਣਾ ਅੜੀਅਲ ਰਵੱਈਆ ਛੱਡਕੇ ਨੌਜਵਾਨਾਂ ਨੁੰ ਰੋਜਗਾਰ ਦੇਣ ਦੇ ਆਪਣੇ ਵਾਅਦੇ ਪੂਰੇ ਕਰੇ।
ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਨੌਜਵਾਨਾਂ ਦੀ ਅਵਾਜ ਨੂੰ ਦਬਾਉਣਾ ਬੰਦ ਨਾ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਬ੍ਰਾਹਮਣ ਸਮਾਜ ਫਰੰਟ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ। ਰੋਸ ਪ੍ਰਦਰਸ਼ਨ ਕਰਨ ਦਾ ਐਨਾਨ ਕਰੇਗੀ। ਇਸ ਮੌਕੇ ਨਵਲ ਗੌਤਮ, ਪਿਊਸ਼ ਦਵੇਸਰ, ਸੂਨੀਤਾ ਅਤਰੀ, ਭੂਸ਼ਨ ਸ਼ਰਮਾ, ਆਦਿ ਹਾਜਰ ਸਨ।

ਫੋਟੋ : ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਦੇ ਮੈਂਬਰ ਬੇਰੋਜਗਾਰ ਲਾਇਨਮੈਨਾਂ ਦੇ ਹੱਕ ਵਿੱਚ ਮੀਟਿੰਗ ਕਰਦੇ ਹੋਏ।









