ਇਸ ਮੌਕੇ ਪਵਨ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਤੇ ਜਾਗਰੂਕਤਾ ਲਈ ਇਸ ਸਾਲ ਸਿਹਤ ਵਿਭਾਗ ਵੱਲੋਂ ‘ਡੇਂਗੂ- ਮੁਕਤ ਭਵਿੱਖ ਲਈ ਇੱਕਜੁੱਟ ਹੋਵੋ’ ਥੀਮ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਖਾਤਮੇ ਲਈ ਸਮੂਹ ਸਮਾਜ ਸੇਵੀ, ਧਾਰਮਿਕ, ਵਪਾਰਕ ਅਤੇ ਸਿਹਤ ਨਾਲ ਜੁੜੀਆਂ ਸੰਸਥਾਵਾਂ ਨੂੰ ਡੇਂਗੂ ਸਬੰਧੀ ਜਾਗਰੂਕਤਾ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਆਲੇ ਦੁਆਲੇ ਦੀ ਸਾਫ਼ ਸਫ਼ਾਈ ਦਾ ਧਿਆਨ ਰੱਖਣ ਲਈ ਕਿਹਾ ਗਿਆ। ਉਨ੍ਹਾਂ ਇੱਕ ਜੁੱਟ ਹੋ ਕੇ ਡੇਂਗੂ ਮੁਕਤ ਸਮਾਜ ਸਿਰਜਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ,ਕਰਮਚਾਰੀ, ਨਰਸਿੰਗ ਕਾਲਜ ਦੇ ਸਿੱਖਿਆਰਥੀ, ਲੇਬਰ ਮੈਂਬਰਾਂ ਦੇ ਸਹਿਯੋਗ ਨਾਲ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸੰਤੋਸ਼ ਭਾਰਤੀ, ਜ਼ਿਲ੍ਹਾ ਐਪੀਡੀਮਾਲੋਜਿਸਟ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ, ਜ਼ਿਲ੍ਹਾ ਪੱਧਰ ‘ਤੇ ਡੇਂਗੂ ਦਾ ਮੁਫ਼ਤ ਟੈਸਟ ਕੀਤਾ ਜਾਂਦਾ ਹੈ। ਡੇਂਗੂ ਬੁਖਾਰ ਹੋਣ ‘ਤੇ ਘਬਰਾਉਣ ਦੀ ਲੋੜ਼ ਨਹੀਂ ਹੈ। ਪੀੜ਼ਤ ਵਿਅਕਤੀ ਨੂੰ ਵਧੇਰੇ ਆਰਾਮ ਕਰਨਾ ਅਤੇ ਵਧੇਰੇ ਤਰਲ ਪਦਾਰਥ ਪੀਣੇ ਚਾਹੀਦੇ ਹਨ।
ਇਸ ਮੌਕੇ ਰਾਮ ਕੁਮਾਰ ਸਿਹਤ ਸੁਪਰਵਾਈਜਰ ਰਾਮ ਕੁਮਾਰ, ਰਾਜਵੀਰ ਕੌਰ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ, ਬਲਜੀਤ ਸਿੰਘ ਮਲਟੀਪਰਪਜ ਹੈਲਥ ਵਰਕਰ, ਸੁਖਜੀਤ ਕੌਰ ਏ.ਐਨ.ਐਮ, ਕ੍ਰਿਸ਼ਨ ਕੁਮਾਰ ਇਨਸੈਕਟ ਕਲੈਕਟਰ ਆਦਿ ਹਾਜ਼ਰ ਸਨ।









