HomePunjabMalerkotlaਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਕਾਮਯਾਬ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਮਾਲੇਰਕੋਟਲਾ...

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਕਾਮਯਾਬ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਮਾਲੇਰਕੋਟਲਾ ਵਿਖੇ ਸਵੀਪ ਸੈੱਲ ਸਥਾਪਿਤ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ

·ਘਰ-ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

* ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ

ਮਾਲੇਰਕੋਟਲਾ: ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆਰ. ਸਬੰਧੀ ਵੱਖ-ਵੱਖ ਫਾਰਮਾਂ, ਦਸਤਾਵੇਜ਼ਾਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਡਾ. ਇਰਫਾਨ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਫਾਰਮ ਭਰਨਾ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬੀ.ਐਲ.ਓ. ਨੂੰ ਵਾਪਸ ਸੌਂਪਣਾ ਬਹੁਤ ਜ਼ਰੂਰੀ ਹੈ

ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਹਰ ਘਰ ਵਿੱਚ ਵੋਟਰਾਂ ਦੀ ਸਹੂਲਤ ਅਨੁਸਾਰ ਤਿੰਨ ਵਾਰ ਦੌਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਸਟਾਫ, ਸਵੀਪ ਟੀਮ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments