HomePunjabਮੀਂਹ ਤੋਂ ਬਾਅਦ ਪੰਜਾਬ ‘ਚ ਫਿਰ ਚੜ੍ਹਿਆ ਪਾਰਾ, 8 ਜ਼ਿਲ੍ਹਿਆਂ ਲਈ ਤੇਜ਼...

ਮੀਂਹ ਤੋਂ ਬਾਅਦ ਪੰਜਾਬ ‘ਚ ਫਿਰ ਚੜ੍ਹਿਆ ਪਾਰਾ, 8 ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਅਤੇ ਗਰਜ-ਚਮਕ ਦਾ ਯੈਲੋ ਅਲਰਟ

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਰੁਕਣ ਦੇ ਨਾਲ ਹੀ ਗਰਮੀ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਮੌਜੂਦਾ ਤਾਪਮਾਨ ਅਜੇ ਵੀ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33.9 ਤੋਂ 38.1 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਹਲਕੀ ਬਾਰਿਸ਼ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਅਲਰਟ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਂਹ ਹਰ ਥਾਂ ਨਹੀਂ ਪਵੇਗਾ, ਸਗੋਂ ਕੁਝ ਦੂਰ-ਦੁਰਾਡੇ ਖੇਤਰਾਂ ਵਿੱਚ ਹੀ ਛਿੱਟੇ ਪੈਣ ਦੀ ਸੰਭਾਵਨਾ ਹੈ।

ਮੌਸਮ ਮਾਹਿਰਾਂ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੋਈ ਵੱਡੀ ਮੌਸਮੀ ਪ੍ਰਣਾਲੀ ਸਰਗਰਮ ਨਹੀਂ ਹੋਵੇਗੀ ਅਤੇ ਪੱਛਮੀ ਗੜਬੜੀ ਵੀ ਕਮਜ਼ੋਰ ਰਹੇਗੀ। ਇਸ ਕਾਰਨ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਅਤੇ ਗਰਮ ਬਣਿਆ ਰਹੇਗਾ।

ਹਾਲਾਂਕਿ ਚੱਕਰਵਾਤੀ ਸਰਕੂਲੇਸ਼ਨ ਅਤੇ ਟ੍ਰਫ਼ ਦੇ ਪ੍ਰਭਾਵ ਹੇਠ ਕੁਝ ਥਾਵਾਂ ‘ਤੇ ਧੂੜ ਭਰੇ ਤੂਫ਼ਾਨ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਬੇਲੋੜੀ ਬਾਹਰ ਨਿਕਲਣ ਤੋਂ ਬਚਣ ਅਤੇ ਮੌਸਮ ਸਬੰਧੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments