Home Punjab Malerkotla ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਬੁਲਾਈ ਬਾਗਬਾਨੀ ਵਿਭਾਗ, ਪਸੂ ਪਾਲਣ ਵਿਭਾਗ, ਮੱਛੀ...

ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਬੁਲਾਈ ਬਾਗਬਾਨੀ ਵਿਭਾਗ, ਪਸੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ,ਲਿਆ ਕਾਰਜਪ੍ਰਣਾਲੀ ਦਾ ਜਾਇਜਾ

0
18

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਅੱਜ ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕਰਕੇ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਵੱਲੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਹੋਰ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਚੱਲ ਰਹੀਆਂ ਸਕੀਮਾਂ ਅਤੇ ਸਰਕਾਰੀ ਯੋਜਨਾਵਾਂ ਦੀ ਜ਼ਮੀਨੀ ਪੱਧਰ ‘ਤੇ ਹੋ ਰਹੀ ਅਮਲਵਾਰੀ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੀ ਮੁੱਖ ਜ਼ਿੰਮੇਵਾਰੀ ਲੋਕਾਂ ਨੂੰ ਸੁਚੱਜੀਆਂ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਵਿਭਾਗੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ, ਸਬਸਿਡੀ ਮਾਮਲਿਆਂ ਅਤੇ ਹੋਰ ਸੇਵਾਵਾਂ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਬਾਗਬਾਨੀ ਅਤੇ ਮੱਛੀ ਪਾਲਣ ਵਰਗੇ ਖੇਤਰਾਂ ਵਿੱਚ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ, ਪਸ਼ੂ ਪਾਲਣ ਖੇਤਰ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਉੱਚ ਪੱਧਰੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖੀ ਕਾਰਜ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here