HomePunjabMansaਪੀ.ਸੀ.ਐਸ. ਅਧਿਕਾਰੀ ਪੂਨਮ ਸਿੰਘ ਨੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ...

ਪੀ.ਸੀ.ਐਸ. ਅਧਿਕਾਰੀ ਪੂਨਮ ਸਿੰਘ ਨੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮਾਨਸਾ, ਬਠਿੰਡਾ ਅਤੇ ਲੁਧਿਆਣਾ ਵਿਖੇ ਨਿਭਾਅ ਚੁੱਕੇ ਹਨ ਪ੍ਰਸ਼ਾਸਨਿਕ ਸੇਵਾਵਾਂ
ਮਾਨਸਾ: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਪੂਨਮ ਸਿੰਘ ਨੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਦੱਸਣਯੋਗ ਹੈ ਕਿ ਪੂਨਮ ਸਿੰਘ, ਪ੍ਰਸ਼ਾਸਨਿਕ ਕੰਮਾਂ ਦਾ ਲੰਬਾ ਅਤੇ ਵਧੀਆ ਤਜਰਬਾ ਰੱਖਦੇ ਹਨ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਮਾਨਸਾ ਦੀ ਹੀ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਅਤੇ ਮਾਨਸਾ ਦੇ ਸਹਾਇਕ ਕਮਿਸ਼ਨਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਠਿੰਡਾ ਅਤੇ ਲੁਧਿਆਣਾ ਵਰਗੇ ਵੱਡੇ ਜ਼ਿਲ੍ਹਿਆਂ ਵਿੱਚ ਵੀ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹਿਮ ਜ਼ਿੰਮੇਵਾਰੀਆਂ ਸਫ਼ਲਤਾਪੂਰਵਕ ਨਿਭਾਅ ਚੁੱਕੇ ਹਨ।

ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਵੱਖ ਵੱਖ ਸਰਕਾਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments