HomePunjabMansaਜ਼ਿਲ੍ਹਾ ਪ੍ਰਸ਼ਾਸ਼ਨ ਵਪਾਰੀ ਵਰਗ ਦੀ ਭਲਾਈ ਲਈ ਵਚਨਬੱਧ ਹੈ: ਏਡੀਸੀ ਪੂਨਮ ਸਿੰਘ

ਜ਼ਿਲ੍ਹਾ ਪ੍ਰਸ਼ਾਸ਼ਨ ਵਪਾਰੀ ਵਰਗ ਦੀ ਭਲਾਈ ਲਈ ਵਚਨਬੱਧ ਹੈ: ਏਡੀਸੀ ਪੂਨਮ ਸਿੰਘ

ਬਰੇਟਾ, ਸਰਦੂਲਗੜ੍ਹ ਅਤੇ ਭੀਖੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਚਾਰ ਵਟਾਂਦਰਾ
ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਕੀਤਾ ਹੱਲ, ਹਰ ਪੱਖੋਂ ਪ੍ਰਸ਼ਾਸਨਿਕ ਮਦਦ ਦਾ ਦਿੱਤਾ ਭਰੋਸਾ

ਸਰਦੂਲਗੜ੍ਹ/ਬਰੇਟਾ/ਭੀਖੀ : ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਤਹਿਤ ਜ਼ਿਲਾ ਮਾਨਸਾ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਭੀਖੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਗਹੁ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਢੁਕਵਾਂ ਹੱਲ ਕਰਨ ਦੇ ਆਦੇਸ਼ ਦਿੱਤੇ। ਇਸੇ ਤਰ੍ਹਾਂ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਅਤੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਵੀ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮੁਸ਼ਕਿਲਾਂ ਦਾ ਜਾਇਜ਼ਾ ਲੈਂਦੇ ਹੋਏ ਉਚਿਤ ਨਿਪਟਾਰਾ ਕੀਤਾ।

ਏਡੀਸੀ ਪੂਨਮ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬਧ ਹੈ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੀ ਲਗਾਤਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈ ਕੇ ਉਚਿਤ ਅਤੇ ਸਮਾਂ ਬੱਧ ਤਰੀਕੇ ਨਾਲ ਨਿਪਟਾਰਾ ਕਰਵਾਉਂਦੇ ਰਹਿੰਦੇ ਹਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਦੁਕਾਨਦਾਰਾਂ, ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਿਹਾ ਜਾਵੇ। ਉਹਨਾਂ ਨੇ ਅਪੀਲ ਕੀਤੀ ਕਿ ਕੋਈ ਵੀ ਵਪਾਰੀ, ਪ੍ਰਸ਼ਾਸਨ ਨਾਲ ਸਿੱਧੇ ਤੌਰ ‘ਤੇ ਰਾਬਤਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ
ਦਾ ਗਠਨ ਮੁੱਖ ਤੌਰ ‘ਤੇ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਵਪਾਰਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਕੀਤਾ ਗਿਆ ਹੈ।

ਇਨ੍ਹਾਂ ਇਕੱਤਰਤਾਵਾਂ ਦੌਰਾਨ ਵਪਾਰਕ ਜਗਤ ਨਾਲ ਜੁੜੇ ਤਜਰਬੇਕਾਰ ਆਗੂਆਂ ਤੇ ਮਾਹਿਰਾਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ ਅਤੇ ਕੁਝ ਵਪਾਰੀਆਂ ਨੇ ਵੀ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਦਾ ਉੱਚ ਅਧਿਕਾਰੀਆਂ ਨੇ ਮੌਕੇ ਉੱਤੇ ਹੀ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments