HomePatiala Updatesਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ....

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ

ਪਟਿਆਲਾ, 19 ਜੂਨ:

ਡਾ. ਬਲਬੀਰ ਸਿੰਘ ਨੇ ਤੀਰਥ ਯਾਤਰਾ ਬੱਸਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਭਾਵ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬਜ਼ੁਰਗ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments