Tuesday, September 22, 2026
Home Punjab Mansa ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ: ਜ਼ਿਲ੍ਹਾ ਚੋਣ ਅਫ਼ਸਰ

0
33
oppo_0
ਮਾਨਸਾ, 20 ਜੂਨ:
25 ਜੂਨ ਤੋਂ ਸਾਰੇ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੰਡਣਗੇ ਇਨੁਮੀਰੇਸ਼ਨ ਫਾਰਮ

3 ਅਗਸਤ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ

ਬੀ.ਐਲ.ਏਜ਼ ਲਈ 21 ਜੂਨ ਨੂੰ ਲੱਗੇਗਾ ਓਰੀਐਂਟੇਸ਼ਨ ਸੈਸ਼ਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ-2026) ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਬੂਥ ਲੈਵਲ ਅਫ਼ਸਰ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ 25 ਜੂਨ ਤੋਂ ਸਾਰੇ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮਾਂ ਦੀ ਵੰਡ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਸ਼ਡਿਊਲ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਵੱਖ-ਵੱਖ ਟੀਮਾਂ ਦੇ ਰੋਲ ਅਤੇ ਜ਼ਿੰਮੇਵਾਰੀਆਂ ਸਬੰਧੀ ਸੁਚੇਤ ਕਰਦਿਆਂ ਕਿਹਾ ਕਿ ਇਸ ਮਿਤੀਬੱਧ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਐਲਓਜ਼ ਦੀ ਸਹੂਲਤ ਅਤੇ ਕੰਮ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ 21 ਜੂਨ ਨੂੰ ਬੀ.ਐਲ.ਏਜ਼ ਲਈ ਇੱਕ ਵਿਸ਼ੇਸ਼ ਓਰੀਐਂਟੇਸ਼ਨ ਸੈਸ਼ਨ ਵੀ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 03 ਅਗਸਤ 2026 ਨੂੰ ਹੋਵੇਗੀ। ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ
ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 03 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਕਿੱਟਾਂ ਦੀ ਵੰਡ ਬੀ.ਐਲ.ਓਜ਼ ਨੂੰ 21 ਜੂਨ ਤੱਕ ਕਰ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਹਲਕਾ ਪੱਧਰ ਉਤੇ ਤਾਇਨਾਤ ਟੀਮਾਂ ਨੂੰ ਸਾਰੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਬੂਥ ਲੈਵਲ ਅਫ਼ਸਰ ਉਨ੍ਹਾਂ ਦੇ ਘਰ ਫੇਰੀ ਪਾਉਣ, ਤਾਂ ਉਹ ਚੋਣ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਅਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

LEAVE A REPLY

Please enter your comment!
Please enter your name here