HomePunjabMansaਸ਼ਹਿਰਾਂ ਵਿੱਚ ਸਾਫ-ਸਫਾਈ ਪੱਖੋਂ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਧੀਕ...

ਸ਼ਹਿਰਾਂ ਵਿੱਚ ਸਾਫ-ਸਫਾਈ ਪੱਖੋਂ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ

ਸਾਰੇ ਕਾਰਜ ਸਾਧਕ ਅਫਸਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ
ਏ.ਡੀ.ਸੀ. ਅਤੇ ਐਸ.ਡੀ.ਐਮ. ਖੁਦ ਕਰਨਗੇ ਅਚਨਚੇਤ ਚੈਕਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤਹਿਤ ਵਿਕਾਸ ਕਾਰਜਾਂ ਦੀ ਵੀ ਕੀਤੀ ਸਮੀਖਿਆ

ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸ਼ਹਿਰਾਂ ਦੀ ਸਾਫ-ਸਫਾਈ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਉਪਰਾਲਿਆਂ ਸਬੰਧੀ ਅੱਜ, ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਲੈ ਕੇ ਸਖਤ ਰੁਖ ਅਖਤਿਆਰ ਕਰਦਿਆਂ ਸਾਰੇ ਕਾਰਜ ਸਾਧਕ ਅਫਸਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਫ-ਸਫਾਈ ਦੇ ਮਾਮਲੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਜੀਹ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਫਾਈ ਵਿਵਸਥਾ ਦੀ ਹਕੀਕਤ ਜਾਣਨ ਲਈ ਉਹ ਖੁਦ ਅਤੇ ਸਬੰਧਤ ਐਸ.ਡੀ.ਐਮ. ਸਮੇਂ-ਸਮੇਂ ‘ਤੇ ਖੇਤਰਾਂ ਦੀ ਅਚਨਚੇਤ ਚੈਕਿੰਗ ਕਰਨਗੇ ਅਤੇ ਜੇਕਰ ਚੈਕਿੰਗ ਦੌਰਾਨ ਕਿਧਰੇ ਵੀ ਕੋਈ ਕੋਤਾਹੀ ਪਾਈ ਗਈ, ਤਾਂ ਸਬੰਧਤ ਅਧਿਕਾਰੀ ਵਿਰੁੱਧ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਦਾਇਰੇ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਸਮੱਗਰੀ ਵਿੱਚ ਗੁਣਵੱਤਾ ਪੱਖੋਂ ਕੋਈ ਵੀ ਕਮੀ ਨਹੀਂ ਹੋਣੀ ਚਾਹੀਦੀ। ਸਾਰੇ ਵਿਕਾਸ ਕਾਰਜ ਪਾਰਦਰਸ਼ਤਾ ਅਤੇ ਉੱਚ ਮਿਆਰਾਂ ਅਨੁਸਾਰ ਤੈਅ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਜਨਤਾ ਨੂੰ ਇਸਦਾ ਭਰਪੂਰ ਲਾਭ ਮਿਲ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments