Tuesday, August 11, 2026
Home Punjab Mansa ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ – ਡਿਪਟੀ ਕਮਿਸ਼ਨਰ

0
24
ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੀ ਕੀਤੀ ਅਪੀਲ
ਮਾਨਸਾ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਵਿੱਚ 28 ਜੂਨ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਆਨ-ਲਾਈਨ ਐਂਟਰੀ ਮੌਕੇ ‘ਤੇ ਹੀ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਕਾਰਡ ਬਣਵਾਉਣ ਲਈ ਉਹ ਆਪਣੇ ਨਾਲ ਅਧਾਰ ਕਾਰਡ ਅਤੇ ਵੋਟਰ ਕਾਰਡ ਦੀ ਕਾਪੀ ਜ਼ਰੂਰ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਸਿਹਤ ਕਾਰਡ ਬਣਵਾਉਣ ਲਈ ਅਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਲੋੜੀਂਦੇ ਹੋਣਗੇ।
ਉਨ੍ਹਾਂ ਦੱਸਿਆ ਕਿ ਮਾਨਸਾ ਸਬ-ਡਵੀਜ਼ਨ ਦੇ ਸਰਕਾਰੀ ਹਾਈ ਸਕੂਲ ਬੁਰਜ ਰਾਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਮੁੰਡੇ) ਭੀਖੀ, ਦਫ਼ਤਰ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ, ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ, ਰਵਿਦਾਸ ਧਰਮਸ਼ਾਲਾ ਵੀਰ ਨਗਰ ਮੁਹੱਲਾ ਮਾਨਸਾ ਵਿਖੇ 28 ਜੂਨ ਤੱਕ ਇਹ ਸਪੈਸ਼ਲ ਕੈਂਪ ਲੱਗਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਲਾਭਪਾਤਰੀਆਂ ਨੇ ਹਾਲੇ ਤੱਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਲਈ ਬਿਨੈ ਨਹੀਂ ਕੀਤਾ, ਉਹ ਇਨ੍ਹਾਂ ਸਥਾਨਾਂ ‘ਤੇ ਜਾ ਕੇ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਬਣਵਾ ਸਕਦੇ ਹਨ।

LEAVE A REPLY

Please enter your comment!
Please enter your name here