Tuesday, August 11, 2026
Home Punjab ਲਗਾਤਾਰ ਪੈ ਰਹੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

ਲਗਾਤਾਰ ਪੈ ਰਹੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

0
21

ਅੰਮ੍ਰਿਤਸਰ: ਅੱਜ ਸਵੇਰ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਗਰਮੀ ਅਤੇ ਉਮਸ ਤੋਂ ਵੱਡੀ ਰਾਹਤ ਦਿੱਤੀ ਹੈ। ਮੀਂਹ ਤੋਂ ਬਾਅਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦਾ ਮੌਸਮ ਸੁਹਾਵਣਾ ਹੋ ਗਿਆ, ਜਿਸ ਨਾਲ ਲੋਕਾਂ ਨੇ ਵੀ ਖੁੱਲ੍ਹ ਕੇ ਰਾਹਤ ਮਹਿਸੂਸ ਕੀਤੀ। ਤਾਪਮਾਨ ਵਿੱਚ ਆਈ ਗਿਰਾਵਟ ਅਤੇ ਠੰਢੀਆਂ ਹਵਾਵਾਂ ਨੇ ਸਵੇਰ ਦੇ ਸਮੇਂ ਮਾਹੌਲ ਨੂੰ ਹੋਰ ਵੀ ਖੁਸ਼ਗਵਾਰ ਬਣਾ ਦਿੱਤਾ, ਜਿਸ ਕਾਰਨ ਕਈ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਇਸ ਸੁਹਾਵਣੇ ਮੌਸਮ ਦਾ ਆਨੰਦ ਮਾਣਦੇ ਨਜ਼ਰ ਆਏ।

ਮੀਂਹ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਦ੍ਰਿਸ਼ ਖਾਸ ਤੌਰ ’ਤੇ ਮਨਮੋਹਕ ਬਣਿਆ ਰਿਹਾ। ਬੱਦਲਾਂ ਨਾਲ ਢੱਕੇ ਅਸਮਾਨ ਅਤੇ ਹਲਕੀ ਬਾਰਿਸ਼ ਦੇ ਦਰਮਿਆਨ ਹਰਿਮੰਦਰ ਸਾਹਿਬ ਦੀ ਅਲੌਕਿਕ ਸੁੰਦਰਤਾ ਨੇ ਸ਼ਰਧਾਲੂਆਂ ਅਤੇ ਸੈਲਾਨੀਆਂ ਦਾ ਮਨ ਮੋਹ ਲਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚੇ ਅਤੇ ਪਵਿੱਤਰ ਸਰੋਵਰ ਦੇ ਕੰਢੇ ਬੈਠ ਕੇ ਸੁਹਾਵਣੇ ਮਾਹੌਲ ਦਾ ਆਨੰਦ ਲੈਂਦੇ ਦੇਖੇ ਗਏ। ਮੀਂਹ ਨਾਲ ਸ਼ਹਿਰ ਵਿੱਚ ਤਪਦੀ ਗਰਮੀ ਤੋਂ ਰਾਹਤ ਤਾਂ ਮਿਲੀ ਹੈ, ਪਰ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਬਾਰਿਸ਼ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here