HomePatiala Updatesਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ...

ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ 

ਪਟਿਆਲਾ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਅਤੇ ਸ. ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਬੱਸ ਸਟੈਂਡਾਂ ਵਿਖੇ ਯਾਤਰੀਆਂ ਨੂੰ ਬਿਹਤਰ, ਸੁਚੱਜੀਆਂ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਕੜੀ ਤਹਿਤ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਮਿਤੀ 27 ਮਈ 2026 ਨੂੰ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਨਿਰੀਖਣ ਦੌਰਾਨ ਉਨ੍ਹਾਂ ਨੇ ਯਾਤਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਵਾਰੀਆਂ ਅਤੇ ਸਟਾਫ਼ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸ਼੍ਰੀਮਤੀ ਮਨੀਸ਼ਾ ਰਾਣਾ, ਆਈ.ਏ.ਐਸ., ਮੈਨੇਜਿੰਗ ਡਾਇਰੈਕਟਰ, ਪੀ.ਆਰ.ਟੀ.ਸੀ. ਅਤੇ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੁਢਲਾਡਾ ਵਿਖੇ ਨਵੇਂ ਪ੍ਰਬੰਧਕੀ ਬਲਾਕ ਦੀ ਉਸਾਰੀ, ਡਿਪੂ/ਵਰਕਸ਼ਾਪ ਅਤੇ ਬੱਸ ਸਟੈਂਡ ਦੇ ਟਾਇਲਟ ਬਲਾਕਾਂ ਦੀ ਮੁਰੰਮਤ, ਯਾਤਰੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਵਾਸਤੇ ਨਵੇਂ ਆਰ.ਓ. ਸਿਸਟਮ ਅਤੇ ਵਾਟਰ ਕੂਲਰ ਦੀ ਸਥਾਪਨਾ, ਲਾਈਟਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ’ਤੇ ਦਰੁਸਤ ਕਰਨ ਸਬੰਧੀ ਸਿਵਲ ਇੰਜੀਨੀਅਰਿੰਗ ਸੈੱਲ ਵੱਲੋਂ ਤਿਆਰ ਕੀਤੀਆਂ ਤਜਵੀਜ਼ਾਂ ਅਤੇ ਤਖ਼ਮੀਨਿਆਂ ਨੂੰ ਪ੍ਰਵਾਨਗੀ ਦਿੱਤੀ ਗਈ।
ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ, ਤਾਂ ਜੋ ਯਾਤਰੀਆਂ ਅਤੇ ਕਰਮਚਾਰੀਆਂ ਨੂੰ ਵਧੀਆ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅੰਦਰ ਪੀ.ਆਰ.ਟੀ.ਸੀ. ਦੇ ਸਮੂਹ ਬੱਸ ਸਟੈਂਡਾਂ, ਡਿਪੂਆਂ ਅਤੇ ਵਰਕਸ਼ਾਪਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਲਈ ਵੀ ਵਿਆਪਕ ਯੋਜਨਾ ਉਲੀਕੀ ਗਈ ਹੈ ਅਤੇ ਇਸ ਸਬੰਧੀ ਕੰਮ ਜਲਦ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਯਾਤਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਗੁਣਵੱਤਾ ਭਰੀਆਂ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਦੀ ਪ੍ਰਮੁੱਖ ਤਰਜੀਹ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments