Tuesday, August 11, 2026
Home Punjab ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, 4 ਦਿਨ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, 4 ਦਿਨ ਮੀਂਹ ਦੀ ਸੰਭਾਵਨਾ

0
21

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਲਈ ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਨਾਲ ਤਾਪਮਾਨ ਵਿੱਚ ਵੀ 3 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਚਮਕਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ 27 ਤੋਂ 29 ਜੂਨ ਤੱਕ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਖ਼ਾਸ ਕਰਕੇ 28 ਅਤੇ 29 ਜੂਨ ਨੂੰ ਕੁਝ ਖੇਤਰਾਂ ਵਿੱਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬਰਸਾਤਾਂ ਦਾ ਇਹ ਦੌਰ 1 ਜੁਲਾਈ ਤੱਕ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ਭਰ ਵਿੱਚ ਗਰਮੀ ਅਤੇ ਉਮਸ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ। ਮੌਸਮ ਮਾਹਿਰਾਂ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

LEAVE A REPLY

Please enter your comment!
Please enter your name here