HomePunjabMalerkotlaਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਪਿੰਡ ਭੁਰਥਲਾ ਮੰਡੇਰ ਵਿਖੇ ਰਾਸ਼ਨ ਡਿਪੂ ਦਾ...

ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਪਿੰਡ ਭੁਰਥਲਾ ਮੰਡੇਰ ਵਿਖੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ 

ਮਾਲੇਰਕੋਟਲਾ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਦੀ ਪ੍ਰਭਾਵਸ਼ਾਲੀ ਲਾਗੂਅਮਲੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਭੁਰਥਲਾ ਮੰਡੇਰ ਵਿਖੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਨਿਰੀਖਣ ਦੌਰਾਨ ਡਿਪੂ ਵਿਖੇ ਉਪਲਬਧ ਅਨਾਜ ਦੀ ਗੁਣਵੱਤਾ, ਭਾਰ ਅਤੇ ਨਮੀ ਦੀ ਮਾਤਰਾ ਦੀ ਤਕਨੀਕੀ ਜਾਂਚ ਕੀਤੀ ਗਈ। ਇਸ ਮੌਕੇ ਅਨਾਜ ਦੀਆਂ ਵੱਖ-ਵੱਖ ਬੋਰੀਆਂ ਨੂੰ ਕੰਡੇ ‘ਤੇ ਤੋਲਿਆ ਗਿਆ ਅਤੇ ਨਮੀ ਮਾਪਣ ਵਾਲੇ ਮੀਟਰ ਰਾਹੀਂ ਜਾਂਚ ਕਰਕੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਇਸ ਦੀ ਪੁਸ਼ਟੀ ਕੀਤੀ ਗਈ।

ਜਾਂਚ ਦੌਰਾਨ ਅਨਾਜ ਦੀ ਗੁਣਵੱਤਾ ਨਾਲ ਸਬੰਧਤ ਕੁਝ ਤਕਨੀਕੀ ਪਹਿਲੂ ਧਿਆਨ ਵਿੱਚ ਆਏ, ਜਿਨ੍ਹਾਂ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀ ਸੁਧਾਰਾਤਮਕ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਕਮੀਆਂ ਦੀ ਦੁਹਰਾਈ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਅਨਾਜ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਡਿਪੂਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਅਨਾਜ ਦੀ ਵੰਡ ਤੋਂ ਪਹਿਲਾਂ ਭਾਰ, ਨਮੀ ਅਤੇ ਗੁਣਵੱਤਾ ਦੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਲਾਭਪਾਤਰੀਆਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਮਿਆਰੀ ਅਨਾਜ ਹੀ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਰਾਸ਼ਨ ਡਿਪੂ ਵਿਖੇ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ (9876764545) ਅਤੇ ਈ-ਮੇਲ (punjabfoodcommission@gmail.com) ਸਮੇਤ ਲੋੜੀਂਦੀ ਜਾਣਕਾਰੀ ਪ੍ਰਮੁੱਖ ਸਥਾਨ ‘ਤੇ ਪ੍ਰਦਰਸ਼ਿਤ ਕੀਤੀ ਜਾਵੇ, ਤਾਂ ਜੋ ਆਮ ਲੋਕ ਆਪਣੀ ਸ਼ਿਕਾਇਤ ਜਾਂ ਸੁਝਾਅ ਆਸਾਨੀ ਨਾਲ ਦਰਜ ਕਰਵਾ ਸਕਣ।

ਇਸ ਮੌਕੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਦੀ ਪ੍ਰਭਾਵਸ਼ਾਲੀ ਲਾਗੂਅਮਲੀ ਨੂੰ ਯਕੀਨੀ ਬਣਾਉਣਾ ਅਤੇ ਹਰੇਕ ਯੋਗ ਲਾਭਪਾਤਰੀ ਤੱਕ ਮਿਆਰੀ ਰਾਸ਼ਨ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰਾਜ ਭਰ ਵਿੱਚ ਸਮੇਂ-ਸਮੇਂ ‘ਤੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments