Home Patiala Updates ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

0
1
 *ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ: ਏ.ਡੀ.ਸੀ.*
ਪਟਿਆਲਾ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਮੀਟਿੰਗ ‘ ਚ ਦਸਿਆ ਗਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਆਈਆਂ ਸ਼ਿਕਾਇਤਾਂ ਵਿੱਚੋਂ 115 ਖੁੱਲ੍ਹੀਆਂ ਮੰਨੀਆਂ ਗਈਆਂ ਸਨ ਅਤੇ 33 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਏ ਡੀ ਸੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੌਲੀ ਅਤੇ ਚਰਨਜੀਤ ਐਸ.ਕੇ.ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਗੰਭੀਰ ਹੈ ਅਤੇ ਇਸੇ ਉਦੇਸ਼ ਨਾਲ ਰਾਜ ਪੱਧਰ ’ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਸਮੱਸਿਆਵਾਂ ਨੂੰ ਸੁਣ ਕੇ ਤੇਜ਼ੀ ਨਾਲ ਹੱਲ ਕਰਦਾ ਹੈ। ਇਸ ਮੌਕੇ ਟ੍ਰੇਡ ਕਮਿਸ਼ਨ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here