Monday, August 17, 2026
Home Punjab ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ੁਸ਼ਖ਼ਬਰੀ! CM ਭਗਵੰਤ ਮਾਨ ਨੇ ਖਾਤਿਆਂ ਵਿੱਚ...

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ੁਸ਼ਖ਼ਬਰੀ! CM ਭਗਵੰਤ ਮਾਨ ਨੇ ਖਾਤਿਆਂ ਵਿੱਚ ਭੇਜੀ ਮਾਸਿਕ ਸਨਮਾਨ ਰਾਸ਼ੀ

0
17

ਚੰਡੀਗੜ੍ਹ: ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਵੱਡੀ ਰਾਹਤ ਅਤੇ ਖ਼ੁਸ਼ੀ ਦੀ ਖ਼ਬਰ ਲੈ ਕੇ ਆਇਆ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਸਿਕ ਸਨਮਾਨ ਰਾਸ਼ੀ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦਬਾ ਕੇ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ।

ਸਰਕਾਰ ਮੁਤਾਬਕ, ਯੋਜਨਾ ਤਹਿਤ ਵੱਖ-ਵੱਖ ਵਰਗਾਂ ਦੀਆਂ ਮਹਿਲਾਵਾਂ ਨੂੰ ਨਿਰਧਾਰਿਤ ਰਕਮ ਭੇਜੀ ਗਈ ਹੈ। ਐੱਸ.ਸੀ. (SC) ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ, ਜਦਕਿ ਜਨਰਲ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਕਮ ਟ੍ਰਾਂਸਫਰ ਕੀਤੀ ਗਈ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਯੋਜਨਾ ਲਗਾਤਾਰ ਜਾਰੀ ਰਹੇਗੀ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਬੰਦ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਭੈਣਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਦੇ ਬੈਂਕ ਖਾਤਿਆਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਪਾਰਦਰਸ਼ਤਾ ਵਧੀ ਹੈ ਅਤੇ ਭ੍ਰਿਸ਼ਟਾਚਾਰ ‘ਤੇ ਨੱਥ ਪਾਉਣ ਵਿੱਚ ਮਦਦ ਮਿਲੀ ਹੈ।

LEAVE A REPLY

Please enter your comment!
Please enter your name here