HomePunjabਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ

ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ ਵਾਲੇ ਯਾਤਰੀਆਂ ਅਤੇ ਸ਼ਰਧਾਲੂਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਕਿਹਾ ਹੈ ਕਿ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ 2 ਜੁਲਾਈ 2026 ਨੂੰ ਸਵੇਰੇ 3 ਵਜੇ ਤੋਂ ਰਾਤ 10 ਵਜੇ ਦਰਮਿਆਨ ਹਨ, ਉਹ ਆਪਣੀ ਉਡਾਣ ਦੇ ਨਿਰਧਾਰਤ ਸਮੇਂ ਤੋਂ ਘੱਟੋ-ਘੱਟ 5 ਘੰਟੇ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣ, ਤਾਂ ਜੋ ਸੁਰੱਖਿਆ ਜਾਂਚ ਅਤੇ ਹੋਰ ਸਾਰੀਆਂ ਰਸਮੀ ਕਾਰਵਾਈਆਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ।

ਕਮਿਸ਼ਨਰੇਟ ਪੁਲਿਸ ਨੇ ਦੱਸਿਆ ਕਿ ਹਵਾਈ ਅੱਡੇ ਦੇ ਅਹਾਤੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂ ਆਪਣੇ ਵਾਹਨ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਤ ਦੋ ਪਾਰਕਿੰਗ ਪੁਆਇੰਟਾਂ ‘ਤੇ ਹੀ ਖੜ੍ਹੇ ਕਰਨ। ਟ੍ਰੈਫਿਕ ਜਾਮ ਅਤੇ ਪਾਰਕਿੰਗ ਦੀ ਸਮੱਸਿਆ ਤੋਂ ਬਚਣ ਲਈ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਦੋਪਹੀਆ ਵਾਹਨਾਂ ਦੀ ਵਰਤੋਂ ਕਰਨ ਜਾਂ ਸਮੂਹਾਂ ਵਿੱਚ ਸਫ਼ਰ ਕਰਨ ਦੀ ਅਪੀਲ ਕੀਤੀ ਗਈ ਹੈ।

ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਯਾਤਰੀਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਵਾਜਾਈ ਅਤੇ ਸਹੂਲਤ ਲਈ ਹਵਾਈ ਅੱਡੇ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਸਹਿਯੋਗ ਕਰਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments