HomePatiala Updatesਸੇਵਾ ਸਿਘ ਭੱਟੀ ਨਮਿੱਤ ਅੰਤਿਮ ਅਰਦਾਸ ਮੌਕੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ...

ਸੇਵਾ ਸਿਘ ਭੱਟੀ ਨਮਿੱਤ ਅੰਤਿਮ ਅਰਦਾਸ ਮੌਕੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਪਟਿਆਲਾ, 4 ਜੁਲਾਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋ. ਬਡੂੰਗਰ ਨਾਲ ਕੀਤਾ ਦੁੱਖ ਸਾਂਝਾ 
ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ। 
ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੇਵਾ ਸਿੰਘ ਭੱਟੀ ਨੇ ਪੰਜਾਬ ਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਤੇਨਦੇਹੀ ਨਾਲ ਸੇਵਾਵਾਂ ਦਿੱਤੀਆਂ ਅਤੇ ਆਪਣੇ ਵਿਭਾਗ ਪ੍ਰਤੀ ਵੀ ਹਮੇਸ਼ਾ ਇਮਾਨਦਾਰੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੇਵਾ ਸਿੰਘ ਭੱਟੀ ਦਾ ਸਦੀਵੀ ਵਿਛੋੜਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਅਜਿਹੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਸਮੇਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,  ਰਣਧੀਰ ਸਿੰਘ ਰੱਖੜਾ, ਜਗਤਾਰ ਸਿੰਘ ਰਾਜਲਾ, ਇੰਦਰਮੋਹਨ ਸਿੰਘ ਬਜਾਜ, ਅਮਿਤ ਰਾਠੀ, ਅਮਰਿੰਦਰ ਸਿੰਘ ਬਜਾਜ, ਤੇਜਿੰਦਰਪਾਲ ਸਿੰਘ ਸੰਧੂ, ਲਖਵੀਰ ਸਿੰਘ ਲੌਟ, ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਭਾਗ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਸ੍ਰੀ ਫਤਿਹਗੜ੍ਹ ਸਾਹਿਬ, ਸਰਪੰਚ ਭਰਪੂਰ ਸਿੰਘ ਭੂਰਾ, ਸਾਬਕਾ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਕਮਾਡੈਂਟ ਹਰਦੀਪ ਸਿੰਘ ਬਡੂੰਗਰ, ਡੀਐਸਪੀ ਇੰਦਰਵੀਰ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ ਆਦਿ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments