Wednesday, July 8, 2026
Home Patiala Updates ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ : ਹਰਪਾਲ ਜੁਨੇਜਾ

ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ : ਹਰਪਾਲ ਜੁਨੇਜਾ

0
4

ਪਟਿਆਲਾ, 8 ਜੁਲਾਈ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ, ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਨਾਭਾ ਰੋਡ ਸਥਿਤ ਪੀ.ਆਰ.ਟੀ.ਸੀ. ਦਫ਼ਤਰ ਦੇ ਬਾਹਰ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਸਮੇਤ ਜ਼ਿਲਾ ਮੀਡੀਆ ਇੰਚਾਰਜ਼ ਰਵਿੰਦਰਪਾਲ ਸਿੰਘ (ਪ੍ਰਿੰਸ ਲਾਂਬਾ), ਰਾਹੁਲ ਮਹਿਤਾ, ਦਰਵੇਸ਼ ਗੋਇਲ, ਤਰਵਿੰਦਰ ਬੇਦੀ, ਬਿੰਦਰ ਨਿੱਕੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਵੀ ਮੌਜੂਦ ਸਨ, ਜਿਨ੍ਹਾਂ ਨੇ ਸੜਕ ਨਿਰਮਾਣ ਦੇ ਇਸ ਵਿਕਾਸ ਕਾਰਜ ‘ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਭਰਪੂਰ ਸਰਾਹਣਾ ਕੀਤੀ ਅਤੇ ਇਸ ਲੋਕ-ਪੱਖੀ ਅਤੇ ਵਿਕਾਸਮੁਖੀ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ਬਣਨ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਬਣੇਗੀ।

ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਰੋਡ ‘ਤੇ ਬਣ ਰਹੀ ਇਹ ਸੜਕ ਨਾ ਸਿਰਫ਼ ਆਵਾਜਾਈ ਨੂੰ ਬਿਹਤਰ ਬਣਾਏਗੀ, ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਪ੍ਰਦਾਨ ਕਰੇਗੀ।

ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਮੈਦਾਨ ਵਿੱਚ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਜਨ-ਹਿਤੈਸ਼ੀ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਨਿਭਾਉਂਦੇ ਰਹਿਣਗੇ।

LEAVE A REPLY

Please enter your comment!
Please enter your name here