* ਲੋਕਾਂ ਨੂੰ ਵੀ ਸਮੇਂ ਸਿਰ ਫ਼ਾਰਮ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ
ਅਮਰਗੜ੍ਹ/ਮਾਲੇਰਕੋਟਲਾ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅਮਰਗੜ੍ਹ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਵਿਸ਼ੇਸ਼ ਸੰਖੇਪ ਪੁਨਰੀਖਣ (SIR)–2026 ਤਹਿਤ ਆਪਣਾ ਐਨਿਊਮਰੇਸ਼ਨ ਫ਼ਾਰਮ ਭਰ ਕੇ ਇੱਕ ਜ਼ਿੰਮੇਵਾਰ ਵੋਟਰ ਹੋਣ ਦਾ ਫ਼ਰਜ਼ ਨਿਭਾਇਆ।
ਇਸ ਮੌਕੇ ਉਨ੍ਹਾਂ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣਾ ਐਨਿਊਮਰੇਸ਼ਨ ਫ਼ਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਵੋਟਰ ਸੂਚੀ ਨੂੰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਅਹਿਮ ਆਧਾਰ ਹੈ। ਹਰ ਯੋਗ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਵੇ ਅਤੇ ਲੋੜੀਂਦੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਹਰੇਕ ਵੋਟਰ ਦੀ ਸਰਗਰਮ ਭਾਗੀਦਾਰੀ ਨਾਲ ਹੀ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਭਰੋਸੇਯੋਗ ਅਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ।







