ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਇਸ ਮੌਕੇ ਉਨ੍ਹਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਨੇ ਪਹਿਲੇ ਪੜਾਅ ਵਿੱਚ Sun Pharma ਦੇ ਸੀ.ਈ.ਓ. ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੀ.ਐਮ. ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ ਨੇ ਪੰਜਾਬ ਦੇ ਵਾਤਾਵਰਨ ਦੀ ਸ਼ਲਾਘਾ ਕੀਤੀ।
ਉਨ੍ਹਾਂ ਲਿਖਿਆ, ‘ਅੱਜ ਮੁੰਬਈ ਵਿੱਚ ਵੱਡੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ Sun Pharma ਦੇ ਸੀ.ਈ.ਓ. Damodharan Satagopan ਨਾਲ ਮੁਲਾਕਾਤ ਕੀਤੀ… Sun Pharma ਪਹਿਲਾਂ ਹੀ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਵਿਸਤਾਰ ਕਰਨ ਦੀ ਗੱਲ ਕੀਤੀ… ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ…’ ਇਸ ਦੇ ਨਾਲ ਹੀ ਉਨ੍ਹਾਂ ਕਿਹਾ, ‘ਸਨ ਫਾਰਮਾ ਦੇ ਸੀ.ਈ.ਓ. ਨੇ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਅਨੁਕੂਲ ਮਾਹੌਲ ਬਾਰੇ ਗੱਲ ਕੀਤੀ ਅਤੇ ਪੰਜਾਬੀਆਂ ਦੀ ਸ਼ਲਾਘਾ ਵੀ ਕੀਤੀ…’ ਇਸ ਤੋਂ ਇਲਾਵਾ ਸੀ.ਐਮ. ਭਗਵੰਤ ਮਾਨ ਦਾ ਕਹਿਣਾ ਹੈ ਕਿ ਮੀਟਿੰਗਾਂ ‘ਚ ਪੰਜਾਬ ‘ਚ ਫਿਲਮ ਸਿਟੀ ਪ੍ਰੋਜੈਕਟ ਸਮੇਤ ਕੁਝ ਵੱਡੇ ਪ੍ਰੋਜੈਕਟਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।