HomeHaryana Newsਪ੍ਰਧਾਨ ਮੰਤਰੀ ਮੋਦੀ ਦੇ ਜੀਂਦ ਦੌਰੇ ਨੂੰ ਲੈ ਕੇ ਸਰਕਾਰ ਐਕਸ਼ਨ ਮੋਡ...

ਪ੍ਰਧਾਨ ਮੰਤਰੀ ਮੋਦੀ ਦੇ ਜੀਂਦ ਦੌਰੇ ਨੂੰ ਲੈ ਕੇ ਸਰਕਾਰ ਐਕਸ਼ਨ ਮੋਡ ‘ਚ

ਜੀਂਦ/ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ 2026 ਨੂੰ ਹਰਿਆਣਾ ਦੇ ਜੀਂਦ ਵਿੱਚ ਹੋਣ ਜਾ ਰਹੇ ਅਹਿਮ ਦੌਰੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪ੍ਰਧਾਨ ਮੰਤਰੀ ਦੇ ਇਸ ਉੱਚ-ਪੱਧਰੀ ਦੌਰੇ ਲਈ ਸੁਰੱਖਿਆ ਤੋਂ ਲੈ ਕੇ ਪ੍ਰਸ਼ਾਸਨਿਕ ਪ੍ਰਬੰਧਾਂ ਤੱਕ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਣ ਵਾਲੀ ਜਨਸਭਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰਿਆਣਾ ਸਰਕਾਰ ਵੱਲੋਂ 6 ਸੀਨੀਅਰ IAS ਅਤੇ HCS (ਹਰਿਆਣਾ ਸਿਵਲ ਸਰਵਿਸਿਜ਼) ਅਧਿਕਾਰੀਆਂ ਦੀ ਵਿਸ਼ੇਸ਼ ਤੌਰ ‘ਤੇ ਤਾਇਨਾਤੀ ਕੀਤੀ ਗਈ ਹੈ।

ਇਨ੍ਹਾਂ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਜੁੜੇ ਵੱਖ-ਵੱਖ ਪ੍ਰਬੰਧਾਂ ਦੀ ਨਿਗਰਾਨੀ ਅਤੇ ਆਪਸੀ ਤਾਲਮੇਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਜਨਸਭਾ, ਸੁਰੱਖਿਆ ਅਤੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਸਬੰਧਤ ਸਾਰੇ ਪ੍ਰੋਗਰਾਮ ਸੁਚਾਰੂ ਢੰਗ ਨਾਲ ਕਰਵਾਏ ਜਾ ਸਕਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਜੁਲਾਈ ਦਾ ਜੀਂਦ ਦੌਰਾ ਸਿਆਸੀ ਅਤੇ ਵਿਕਾਸ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments