Saturday, July 11, 2026
Home Punjab ਹੁਸ਼ਿਆਰਪੁਰ ਦੇ ਕਈ ਇਲਾਕਿਆਂ ’ਚ 4 ਘੰਟੇ ਬਿਜਲੀ ਰਹੇਗੀ ਬੰਦ, ਜਾਣੋ ਕਿਹੜੇ...

ਹੁਸ਼ਿਆਰਪੁਰ ਦੇ ਕਈ ਇਲਾਕਿਆਂ ’ਚ 4 ਘੰਟੇ ਬਿਜਲੀ ਰਹੇਗੀ ਬੰਦ, ਜਾਣੋ ਕਿਹੜੇ ਖੇਤਰ ਹੋਣਗੇ ਪ੍ਰਭਾਵਿਤ

0
4

ਹੁਸ਼ਿਆਰਪੁਰ: ਹੁਸ਼ਿਆਰਪੁਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਦੇ ਅਰਬਨ ਸਬ-ਡਿਵੀਜ਼ਨ ਵੱਲੋਂ ਸੁਤੈਹਰੀ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ, ਜਿਸ ਕਾਰਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਪਾਵਰਕਾਮ ਅਰਬਨ ਸਬ-ਡਿਵੀਜ਼ਨ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਬਲਦੇਵ ਰਾਜ ਅਤੇ ਜੇਈ ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਰੰਮਤ ਦਾ ਕੰਮ ਬਿਜਲੀ ਸਪਲਾਈ ਨੂੰ ਹੋਰ ਸੁਚਾਰੂ ਅਤੇ ਭਰੋਸੇਯੋਗ ਬਣਾਉਣ ਲਈ ਕੀਤਾ ਜਾ ਰਿਹਾ ਹੈ।

ਇਸ ਬਿਜਲੀ ਬੰਦ ਕਾਰਨ ਗੁਰੂ ਨਾਨਕ ਨਗਰ, ਗੁਰੂ ਨਾਨਕ ਐਵੇਨਿਊ, ਫਤਿਹਗੜ੍ਹ ਰੋਡ, ਦਾਰਾਪੁਰ, ਸੁਤੈਹਰੀ ਰੋਡ, ਸੰਤ ਨਗਰ, ਮਾਨਵਤਾ ਨਗਰ, ਸੈਂਟਰਲ ਟਾਊਨ ਅਤੇ ਪ੍ਰੇਮਗੜ੍ਹ ਸਮੇਤ ਆਸ-ਪਾਸ ਦੇ ਇਲਾਕੇ ਪ੍ਰਭਾਵਿਤ ਹੋਣਗੇ।

ਪਾਵਰਕਾਮ ਅਧਿਕਾਰੀਆਂ ਨੇ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਬਿਜਲੀ ਬੰਦ ਹੋਣ ਦੇ ਨਿਰਧਾਰਤ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਮੁਕੰਮਲ ਕਰਨ ਅਤੇ ਵਿਭਾਗ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਸਪਲਾਈ ਮੁੜ ਬਹਾਲ ਕਰ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here