Home Punjab ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤੇਜ਼ ਹਵਾਵਾਂ ਦੇ ਨਾਲ ਤੇਜ...

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤੇਜ਼ ਹਵਾਵਾਂ ਦੇ ਨਾਲ ਤੇਜ ਬਾਰਿਸ਼ ਦਾ ਅਲਰਟ

0
68

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਦੀ ਸਥਿਤੀ ਇੱਕ ਵਾਰ ਫਿਰ ਬਦਲਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮੈਦਾਨੀ ਇਲਾਕਿਆਂ ਵਿੱਚ ਮੌਸਮ ਬਦਲੇਗਾ। ਅੱਜ ਅਤੇ ਕੱਲ੍ਹ (ਬੁੱਧਵਾਰ) ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 4.8 ਡਿਗਰੀ ਵੱਧ ਹੈ। ਅੰਮ੍ਰਿਤਸਰ 2.9 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ।

ਅਗਲੇ ਦੋ ਦਿਨਾਂ ‘ਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿ ਅਤੇ ਸੰਗਰੂਰ ‘ਚ ਭਾਰੀ ਧੁੰਦ ਪੈ ਸਕਦੀ ਹੈ। 22 ਜਨਵਰੀ ਤੋਂ 24 ਜਨਵਰੀ ਤੱਕ ਰਾਜ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਤੇਜ਼ ਹਵਾਵਾਂ, ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਅਨੁਸਾਰ, 21 ਜਨਵਰੀ ਦੀ ਰਾਤ ਨੂੰ ਇੱਕ ਹੋਰ ਪੱਛਮੀ ਗੜਬੜੀ ਦੇ ਦਸਤਕ ਦੇਣ ਨਾਲ 23 ਜਨਵਰੀ ਨੂੰ ਮੀਂਹ ਦਾ ਜ਼ੋਰ ਵੱਧ ਸਕਦਾ ਹੈ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋਣ ਨਾਲ ਰਾਤ ਦੀ ਠੰਢ ਤੋਂ ਕੁਝ ਰਾਹਤ ਮਿਲੇਗੀ।

 

LEAVE A REPLY

Please enter your comment!
Please enter your name here