HomeHaryana Newsਹਰਿਆਣਾ 'ਚ ਕੁੱਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਹਰਿਆਣਾ ‘ਚ ਕੁੱਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਹਰਿਆਣਾ: ਬੀਤੇ ਦਿਨ ਮੌਸਮ ਵਿਭਾਗ ਦੁਆਰਾ ਕੈਥਲ, ਕਰਨਾਲ, ਅੰਬਾਲਾ ਅਤੇ ਕੁਰੂਕਸ਼ੇਤਰ ਚਾਰ ਜ਼ਿਲ੍ਹਿਆਂ ‘ਚ ਧੁੰਦ ਦੇ ਮੱਦੇਨਜ਼ਰ “ਯੈਲੋ ਅਲਰਟ” ਜਾਰੀ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਬੀਤੇ ਦਿਨ 19 ਜਨਵਰੀ ਤੋਂ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਅਗਲੇ ਦੋ ਦਿਨਾਂ ਦੌਰਾਨ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਪੈ ਸਕਦੀ ਹੈ। ਮੌਸਮ ਵਿਭਾਗ ਨੇ ਅੱਜ (ਮੰਗਲਵਾਰ) ਨੂੰ ਰਾਜ ਦੇ ਕੁਝ ਹਿੱਸਿਆਂ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਸਾਰ, ਚਰਖੀ ਦਾਦਰੀ, ਭਿਵਾਨੀ, ਰੇਵਾੜੀ ਅਤੇ ਮਹਿੰਦਰਗੜ੍ਹ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਜਾਂ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਜੀਂਦ, ਰੋਹਤਕ, ਸੋਨੀਪਤ, ਪਾਣੀਪਤ, ਝੱਜਰ, ਫਰੀਦਾਬਾਦ, ਪਲਵਲ, ਨੂਹ, ਸਿਰਸਾ ਅਤੇ ਫਤਿਹਾਬਾਦ ਜ਼ਿਲ੍ਹਿਆਂ ਵਿੱਚ ਆਮ ਤੌਰ ‘ਤੇ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ 22 ਜਨਵਰੀ ਤੋਂ ਸੂਬੇ ਦੇ ਮੌਸਮ ‘ਚ ਹੋਰ ਬਦਲਾਅ ਆ ਸਕਦਾ ਹੈ। 22 ਤੋਂ 24 ਜਨਵਰੀ ਦਰਮਿਆਨ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments